3ਇਸ ਲਈ ਸਮੂਏਲ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਆਪਣੇ ਸਾਰੇ ਮਨਾਂ ਨਾਲ ਯਾਹਵੇਹ ਵੱਲ ਮੁੜੋ, ਤਾਂ ਆਪਣੇ ਆਪ ਨੂੰ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿੱਚੋਂ ਕੱਢ ਦਿਓ ਅਤੇ ਯਾਹਵੇਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ।”
4ਇਸ ਲਈ ਇਸਰਾਏਲੀਆਂ ਨੇ ਬਆਲ ਅਤੇ ਅਸ਼ਤਾਰੋਥ ਨੂੰ ਕੱਢ ਦਿੱਤਾ ਅਤੇ ਕੇਵਲ ਯਾਹਵੇਹ ਦੀ ਹੀ ਸੇਵਾ ਕੀਤੀ।
5ਤਦ ਸਮੂਏਲ ਨੇ ਆਖਿਆ, “ਸਾਰੇ ਇਸਰਾਏਲ ਨੂੰ ਮਿਸਪਾਹ ਵਿੱਚ ਇਕੱਠਾ ਕਰੋ ਅਤੇ ਮੈਂ ਤੁਹਾਡੇ ਲਈ ਯਾਹਵੇਹ ਅੱਗੇ ਬੇਨਤੀ ਕਰਾਂਗਾ।”
6ਜਦੋਂ ਉਹ ਮਿਸਪਾਹ ਵਿੱਚ ਇਕੱਠੇ ਹੋਏ ਤਾਂ ਪਾਣੀ ਭਰ ਕੇ ਯਾਹਵੇਹ ਦੇ ਅੱਗੇ ਡੋਲ੍ਹ ਦਿੱਤਾ। ਉਸ ਦਿਨ ਉਹਨਾਂ ਨੇ ਵਰਤ ਰੱਖਿਆ ਅਤੇ ਉੱਥੇ ਉਹਨਾਂ ਨੇ ਮੰਨਿਆ, “ਅਸੀਂ ਯਾਹਵੇਹ ਦੇ ਵਿਰੁੱਧ ਪਾਪ ਕੀਤਾ ਹੈ।” ਸਮੂਏਲ ਮਿਸਪਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ।
7ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਇਸਰਾਏਲ ਮਿਸਪਾਹ ਵਿੱਚ ਇਕੱਠੇ ਹੋਏ ਹਨ ਤਾਂ ਫ਼ਲਿਸਤੀਆਂ ਦੇ ਹਾਕਮ ਉਹਨਾਂ ਉੱਤੇ ਹਮਲਾ ਕਰਨ ਲਈ ਆਏ। ਜਦੋਂ ਇਸਰਾਏਲੀਆਂ ਨੇ ਇਹ ਸੁਣਿਆ, ਤਾਂ ਉਹ ਫ਼ਲਿਸਤੀਆਂ ਦੇ ਕਾਰਨ ਡਰ ਗਏ।