1 ਸ਼ਮੂਏਲ 7

ਤਦ ਸਮੂਏਲ ਨੇ ਇੱਕ ਦੁੱਧ ਚੁੰਘਦਾ ਲੇਲਾ ਲਿਆ ਅਤੇ ਉਸ ਨੂੰ ਯਾਹਵੇਹ ਦੇ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਤਾਂ ਉਸਨੇ ਇਸਰਾਏਲ ਦੇ ਕਾਰਨ ਯਾਹਵੇਹ ਦੇ ਅੱਗੇ ਪੁਕਾਰਿਆ, ਅਤੇ ਯਾਹਵੇਹ ਨੇ ਉਸਨੂੰ ਉੱਤਰ ਦਿੱਤਾ।

1 Samuel 7:9 (UKJV) And Samuel took a sucking lamb, and offered it for a burnt offering wholly unto the LORD: and Samuel cried unto the LORD for Israel; and the LORD heard him.

7ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਇਸਰਾਏਲ ਮਿਸਪਾਹ ਵਿੱਚ ਇਕੱਠੇ ਹੋਏ ਹਨ ਤਾਂ ਫ਼ਲਿਸਤੀਆਂ ਦੇ ਹਾਕਮ ਉਹਨਾਂ ਉੱਤੇ ਹਮਲਾ ਕਰਨ ਲਈ ਆਏ। ਜਦੋਂ ਇਸਰਾਏਲੀਆਂ ਨੇ ਇਹ ਸੁਣਿਆ, ਤਾਂ ਉਹ ਫ਼ਲਿਸਤੀਆਂ ਦੇ ਕਾਰਨ ਡਰ ਗਏ।

8ਉਹਨਾਂ ਨੇ ਸਮੂਏਲ ਨੂੰ ਆਖਿਆ, “ਚੁੱਪ ਨਾ ਰਹਿ ਸਾਡੇ ਲਈ ਯਾਹਵੇਹ ਪਰਮੇਸ਼ਵਰ ਅੱਗੇ ਦੁਹਾਈ ਦੇ, ਤਾਂ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ।”

9ਤਦ ਸਮੂਏਲ ਨੇ ਇੱਕ ਦੁੱਧ ਚੁੰਘਦਾ ਲੇਲਾ ਲਿਆ ਅਤੇ ਉਸ ਨੂੰ ਯਾਹਵੇਹ ਦੇ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਤਾਂ ਉਸਨੇ ਇਸਰਾਏਲ ਦੇ ਕਾਰਨ ਯਾਹਵੇਹ ਦੇ ਅੱਗੇ ਪੁਕਾਰਿਆ, ਅਤੇ ਯਾਹਵੇਹ ਨੇ ਉਸਨੂੰ ਉੱਤਰ ਦਿੱਤਾ।

10ਜਦੋਂ ਸਮੂਏਲ ਹੋਮ ਦੀ ਭੇਟ ਚੜ੍ਹਾ ਰਿਹਾ ਸੀ, ਫ਼ਲਿਸਤੀ ਇਸਰਾਏਲ ਨਾਲ ਲੜਾਈ ਕਰਨ ਲਈ ਨੇੜੇ ਆਏ। ਪਰ ਉਸ ਦਿਨ ਯਾਹਵੇਹ ਨੇ ਫ਼ਲਿਸਤੀਆਂ ਦੇ ਵਿਰੁੱਧ ਉੱਚੀ ਗਰਜ ਨਾਲ ਗਰਜਿਆ ਅਤੇ ਉਹਨਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਕਿ ਉਹ ਇਸਰਾਏਲੀਆਂ ਦੇ ਸਾਹਮਣੇ ਹਾਰ ਗਏ।

11ਇਸਰਾਏਲ ਦੇ ਮਨੁੱਖ ਮਿਸਪਾਹ ਤੋਂ ਨਿੱਕਲ ਕੇ ਫ਼ਲਿਸਤੀਆਂ ਦਾ ਪਿੱਛਾ ਕਰਦੇ ਹੋਏ ਬੈਤ-ਕਰ ਦੇ ਹੇਠਾਂ ਤੱਕ ਉਹਨਾਂ ਨੂੰ ਮਾਰਦੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.