1 ਸ਼ਮੂਏਲ 8

ਉਸ ਨੇ ਆਖਿਆ, “ਇਹ ਉਹ ਹੈ ਜੋ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹੋ ਜਿਹਾ ਵਰਤਾਉ ਹੋਵੇਗਾ: ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਉਹਨਾਂ ਨੂੰ ਆਪਣੇ ਰੱਥਾਂ ਅਤੇ ਘੋੜਿਆਂ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਦੌੜਨਗੇ।

1 Samuel 8:11 (UKJV) And he said, This will be the manner of the king that shall reign over you: He will take your sons, and appoint them for himself, for his chariots, and to be his horsemen; and some shall run before his chariots.

9ਇਸ ਲਈ ਉਹਨਾਂ ਦੀ ਗੱਲ ਸੁਣ। ਤੂੰ ਵੀ ਉਹਨਾਂ ਨੂੰ ਚੇਤਾਵਨੀ ਦੇ ਕੇ ਉਹਨਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਹਨਾਂ ਉੱਤੇ ਰਾਜ ਕਰੇਗਾ ਉਹ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ।”

10ਸਮੂਏਲ ਨੇ ਯਾਹਵੇਹ ਦੀਆਂ ਸਾਰੀਆਂ ਗੱਲਾਂ ਉਹਨਾਂ ਲੋਕਾਂ ਨੂੰ ਦੱਸੀਆਂ ਜੋ ਉਸ ਕੋਲੋਂ ਰਾਜੇ ਦੀ ਮੰਗ ਕਰ ਰਹੇ ਸਨ।

11ਉਸ ਨੇ ਆਖਿਆ, “ਇਹ ਉਹ ਹੈ ਜੋ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹੋ ਜਿਹਾ ਵਰਤਾਉ ਹੋਵੇਗਾ: ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਉਹਨਾਂ ਨੂੰ ਆਪਣੇ ਰੱਥਾਂ ਅਤੇ ਘੋੜਿਆਂ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਦੌੜਨਗੇ।

12ਉਹ ਕਈਆਂ ਨੂੰ ਹਜ਼ਾਰਾਂ ਉੱਤੇ ਸੈਨਾਪਤੀ ਅਤੇ ਪੰਜਾਹਾਂ ਉੱਤੇ ਸੈਨਾਪਤੀ ਅਤੇ ਕਈਆਂ ਨੂੰ ਆਪਣੀ ਜ਼ਮੀਨ ਵਾਹੁਣ ਅਤੇ ਆਪਣੀ ਫ਼ਸਲ ਵੱਢਣ ਲਈ ਅਤੇ ਕਈਆਂ ਨੂੰ ਆਪਣੇ ਰੱਥਾਂ ਲਈ ਯੁੱਧ ਦੇ ਹਥਿਆਰ ਅਤੇ ਸਾਜ਼-ਸਾਮਾਨ ਬਣਾਉਣ ਲਈ ਨਿਯੁਕਤ ਕਰੇਗਾ।

13ਉਹ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਉਣ ਲਈ ਲੈ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.