1ਜਦੋਂ ਸਮੂਏਲ ਬੁੱਢਾ ਹੋ ਗਿਆ, ਉਸਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।
2ਉਸਦੇ ਜੇਠੇ ਦਾ ਨਾਮ ਯੋਏਲ ਅਤੇ ਦੂਸਰੇ ਦਾ ਨਾਮ ਅਬੀਯਾਹ ਸੀ ਅਤੇ ਉਹ ਬੇਰਸ਼ੇਬਾ ਵਿੱਚ ਸੇਵਾ ਕਰਦੇ ਸਨ।
3ਪਰ ਉਸ ਦੇ ਪੁੱਤਰ ਉਸ ਦੇ ਰਾਹਾਂ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।
4ਸੋ ਇਸਰਾਏਲ ਦੇ ਸਾਰੇ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ।
5ਉਹਨਾਂ ਨੇ ਉਸ ਨੂੰ ਆਖਿਆ, “ਤੂੰ ਬੁੱਢਾ ਹੋ ਗਿਆ ਹੈ ਅਤੇ ਤੇਰੇ ਪੁੱਤਰ ਤੇਰੇ ਰਾਹਾਂ ਉੱਤੇ ਨਹੀਂ ਚੱਲਦੇ। ਹੁਣ ਸਾਡਾ ਨਿਆਂ ਕਰਨ ਲਈ ਇੱਕ ਰਾਜੇ ਨੂੰ ਨਿਯੁਕਤ ਕਰ, ਜਿਵੇਂ ਕਿ ਹੋਰ ਸਾਰੀਆਂ ਕੌਮਾਂ ਵਿੱਚ ਵੀ ਹੁੰਦਾ ਹੈ।”