7ਅਤੇ ਯਾਹਵੇਹ ਨੇ ਸਮੂਏਲ ਨੂੰ ਕਿਹਾ, “ਉਹ ਸਾਰੀਆਂ ਗੱਲਾਂ ਸੁਣ ਜੋ ਲੋਕ ਤੈਨੂੰ ਆਖਦੇ ਹਨ ਕਿਉਂ ਜੋ ਉਹਨਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਹਨਾਂ ਉੱਤੇ ਰਾਜ ਨਾ ਕਰਾਂ।
8ਜਿਵੇਂ ਉਹਨਾਂ ਨੇ ਉਸ ਦਿਨ ਤੋਂ ਜੋ ਮੈਂ ਉਹਨਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅੱਜ ਦੇ ਦਿਨ ਤੱਕ ਮੈਨੂੰ ਤਿਆਗ ਕੇ ਹੋਰਨਾਂ ਦੇਵੀ ਦੇਵਤਿਆਂ ਦੀ ਉਪਾਸਨਾ ਕੀਤੀ, ਤਿਵੇਂ ਹੀ ਉਹ ਤੇਰੇ ਨਾਲ ਕਰਦੇ ਹਨ।
9ਇਸ ਲਈ ਉਹਨਾਂ ਦੀ ਗੱਲ ਸੁਣ। ਤੂੰ ਵੀ ਉਹਨਾਂ ਨੂੰ ਚੇਤਾਵਨੀ ਦੇ ਕੇ ਉਹਨਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਹਨਾਂ ਉੱਤੇ ਰਾਜ ਕਰੇਗਾ ਉਹ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ।”
10ਸਮੂਏਲ ਨੇ ਯਾਹਵੇਹ ਦੀਆਂ ਸਾਰੀਆਂ ਗੱਲਾਂ ਉਹਨਾਂ ਲੋਕਾਂ ਨੂੰ ਦੱਸੀਆਂ ਜੋ ਉਸ ਕੋਲੋਂ ਰਾਜੇ ਦੀ ਮੰਗ ਕਰ ਰਹੇ ਸਨ।
11ਉਸ ਨੇ ਆਖਿਆ, “ਇਹ ਉਹ ਹੈ ਜੋ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹੋ ਜਿਹਾ ਵਰਤਾਉ ਹੋਵੇਗਾ: ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਉਹਨਾਂ ਨੂੰ ਆਪਣੇ ਰੱਥਾਂ ਅਤੇ ਘੋੜਿਆਂ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਦੌੜਨਗੇ।