1 ਸ਼ਮੂਏਲ 9

ਉੱਥੇ ਇੱਕ ਬਿਨਯਾਮੀਨੀ ਸੀ, ਜਿਸ ਦਾ ਨਾਮ ਕੀਸ਼ ਜੋ ਅਬੀਏਲ ਦਾ ਪੁੱਤਰ ਜੋ ਸਰੂਰ ਦਾ ਪੁੱਤਰ ਜੋ ਬਕੋਰਥ ਦਾ ਪੁੱਤਰ ਜੋ ਅਫਿਆਹ ਦਾ ਪੁੱਤਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਸੂਰਮਾ ਸੀ।

1 Samuel 9:1 (UKJV) Now there was a man of Benjamin, whose name was Kish, the son of Abiel, the son of Zeror, the son of Bechorath, the son of Aphiah, a Benjamite, a mighty man of power.

1ਉੱਥੇ ਇੱਕ ਬਿਨਯਾਮੀਨੀ ਸੀ, ਜਿਸ ਦਾ ਨਾਮ ਕੀਸ਼ ਜੋ ਅਬੀਏਲ ਦਾ ਪੁੱਤਰ ਜੋ ਸਰੂਰ ਦਾ ਪੁੱਤਰ ਜੋ ਬਕੋਰਥ ਦਾ ਪੁੱਤਰ ਜੋ ਅਫਿਆਹ ਦਾ ਪੁੱਤਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਸੂਰਮਾ ਸੀ।

2ਕੀਸ਼ ਦਾ ਇੱਕ ਪੁੱਤਰ ਸੀ ਜਿਸ ਦਾ ਨਾਮ ਸ਼ਾਊਲ ਸੀ, ਇਸਰਾਏਲ ਵਿੱਚ ਉਸ ਨਾਲੋਂ ਸੋਹਣਾ ਮਨੁੱਖ ਹੋਰ ਕੋਈ ਨਹੀਂ ਸੀ ਅਤੇ ਉਹ ਸਾਰਿਆ ਨਾਲੋਂ ਉੱਚਾ ਸੀ।

3ਸ਼ਾਊਲ ਦੇ ਪਿਤਾ ਕੀਸ਼ ਦੀਆਂ ਗਧੀਆਂ ਗੁਆਚ ਗਈਆਂ ਇਸ ਲਈ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, “ਆਪਣਿਆ ਸੇਵਕਾਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਜਾ ਅਤੇ ਗਧੀਆ ਲੱਭ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.