1 ਸ਼ਮੂਏਲ 9

ਸ਼ਾਊਲ ਦੇ ਪਿਤਾ ਕੀਸ਼ ਦੀਆਂ ਗਧੀਆਂ ਗੁਆਚ ਗਈਆਂ ਇਸ ਲਈ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, “ਆਪਣਿਆ ਸੇਵਕਾਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਜਾ ਅਤੇ ਗਧੀਆ ਲੱਭ।”

1 Samuel 9:3 (UKJV) And the asses of Kish Saul's father were lost. And Kish said to Saul his son, Take now one of the servants with you, and arise, go seek the asses.

1ਉੱਥੇ ਇੱਕ ਬਿਨਯਾਮੀਨੀ ਸੀ, ਜਿਸ ਦਾ ਨਾਮ ਕੀਸ਼ ਜੋ ਅਬੀਏਲ ਦਾ ਪੁੱਤਰ ਜੋ ਸਰੂਰ ਦਾ ਪੁੱਤਰ ਜੋ ਬਕੋਰਥ ਦਾ ਪੁੱਤਰ ਜੋ ਅਫਿਆਹ ਦਾ ਪੁੱਤਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਸੂਰਮਾ ਸੀ।

2ਕੀਸ਼ ਦਾ ਇੱਕ ਪੁੱਤਰ ਸੀ ਜਿਸ ਦਾ ਨਾਮ ਸ਼ਾਊਲ ਸੀ, ਇਸਰਾਏਲ ਵਿੱਚ ਉਸ ਨਾਲੋਂ ਸੋਹਣਾ ਮਨੁੱਖ ਹੋਰ ਕੋਈ ਨਹੀਂ ਸੀ ਅਤੇ ਉਹ ਸਾਰਿਆ ਨਾਲੋਂ ਉੱਚਾ ਸੀ।

3ਸ਼ਾਊਲ ਦੇ ਪਿਤਾ ਕੀਸ਼ ਦੀਆਂ ਗਧੀਆਂ ਗੁਆਚ ਗਈਆਂ ਇਸ ਲਈ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, “ਆਪਣਿਆ ਸੇਵਕਾਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਜਾ ਅਤੇ ਗਧੀਆ ਲੱਭ।”

4ਇਸ ਲਈ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਅਤੇ ਸ਼ਲੀਸ਼ਾਹ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚੋਂ ਦੀ ਲੰਘਿਆ, ਪਰ ਉਹ ਉਹਨਾਂ ਨੂੰ ਨਾ ਲੱਭੀਆਂ। ਤਦ ਉਹ ਸ਼ਾਲੇਮ ਦੇ ਜ਼ਿਲ੍ਹੇ ਵਿੱਚ ਚਲੇ ਗਏ, ਪਰ ਗਧੀਆਂ ਉੱਥੇ ਵੀ ਨਹੀਂ ਸਨ। ਫਿਰ ਉਹ ਬਿਨਯਾਮੀਨੀਆਂ ਦੇ ਇਲਾਕੇ ਵਿੱਚੋਂ ਆਏ, ਪਰ ਉਹ ਉਹਨਾਂ ਨੂੰ ਉੱਥੇ ਵੀ ਨਾ ਲੱਭੀਆਂ।

5ਜਦੋਂ ਉਹ ਸੂਫ਼ ਦੇ ਜ਼ਿਲ੍ਹੇ ਵਿੱਚ ਪਹੁੰਚੇ ਤਾਂ ਸ਼ਾਊਲ ਨੇ ਆਪਣੇ ਨਾਲ ਦੇ ਨੌਕਰ ਨੂੰ ਕਿਹਾ, “ਚੱਲੋ, ਅਸੀਂ ਵਾਪਸ ਮੁੜ ਚੱਲੀਏ ਨਹੀਂ ਤਾਂ ਮੇਰਾ ਪਿਤਾ ਗਧੀਆਂ ਬਾਰੇ ਸੋਚਣਾ ਛੱਡ ਕੇ ਅਤੇ ਸਾਡੀ ਚਿੰਤਾ ਕਰਨ ਲੱਗ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.