1 ਸ਼ਮੂਏਲ 9

ਪਰ ਨੌਕਰ ਨੇ ਉੱਤਰ ਦਿੱਤਾ, “ਵੇਖੋ, ਇਸ ਨਗਰ ਵਿੱਚ ਇੱਕ ਪਰਮੇਸ਼ਵਰ ਦਾ ਮਨੁੱਖ ਹੈ। ਉਹ ਬਹੁਤ ਸਤਿਕਾਰਯੋਗ ਹੈ, ਅਤੇ ਉਹ ਜੋ ਵੀ ਕਹਿੰਦਾ ਹੈ ਉਹ ਸੱਚ ਹੁੰਦਾ ਹੈ। ਚਲੋ, ਹੁਣ ਉੱਥੇ ਚੱਲੀਏ। ਸ਼ਾਇਦ ਉਹ ਸਾਨੂੰ ਦੱਸੇਗਾ, ਸਾਨੂੰ ਕੀ ਕਰਨਾ ਚਾਹੀਦਾ ਹੈ।”

1 Samuel 9:6 (UKJV) And he said unto him, Behold now, there is in this city a man of God, and he is an honourable man; all that he says comes surely to pass: now let us go thither; possibly he can show us our way that we should go.

4ਇਸ ਲਈ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਅਤੇ ਸ਼ਲੀਸ਼ਾਹ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚੋਂ ਦੀ ਲੰਘਿਆ, ਪਰ ਉਹ ਉਹਨਾਂ ਨੂੰ ਨਾ ਲੱਭੀਆਂ। ਤਦ ਉਹ ਸ਼ਾਲੇਮ ਦੇ ਜ਼ਿਲ੍ਹੇ ਵਿੱਚ ਚਲੇ ਗਏ, ਪਰ ਗਧੀਆਂ ਉੱਥੇ ਵੀ ਨਹੀਂ ਸਨ। ਫਿਰ ਉਹ ਬਿਨਯਾਮੀਨੀਆਂ ਦੇ ਇਲਾਕੇ ਵਿੱਚੋਂ ਆਏ, ਪਰ ਉਹ ਉਹਨਾਂ ਨੂੰ ਉੱਥੇ ਵੀ ਨਾ ਲੱਭੀਆਂ।

5ਜਦੋਂ ਉਹ ਸੂਫ਼ ਦੇ ਜ਼ਿਲ੍ਹੇ ਵਿੱਚ ਪਹੁੰਚੇ ਤਾਂ ਸ਼ਾਊਲ ਨੇ ਆਪਣੇ ਨਾਲ ਦੇ ਨੌਕਰ ਨੂੰ ਕਿਹਾ, “ਚੱਲੋ, ਅਸੀਂ ਵਾਪਸ ਮੁੜ ਚੱਲੀਏ ਨਹੀਂ ਤਾਂ ਮੇਰਾ ਪਿਤਾ ਗਧੀਆਂ ਬਾਰੇ ਸੋਚਣਾ ਛੱਡ ਕੇ ਅਤੇ ਸਾਡੀ ਚਿੰਤਾ ਕਰਨ ਲੱਗ ਜਾਵੇਗਾ।”

6ਪਰ ਨੌਕਰ ਨੇ ਉੱਤਰ ਦਿੱਤਾ, “ਵੇਖੋ, ਇਸ ਨਗਰ ਵਿੱਚ ਇੱਕ ਪਰਮੇਸ਼ਵਰ ਦਾ ਮਨੁੱਖ ਹੈ। ਉਹ ਬਹੁਤ ਸਤਿਕਾਰਯੋਗ ਹੈ, ਅਤੇ ਉਹ ਜੋ ਵੀ ਕਹਿੰਦਾ ਹੈ ਉਹ ਸੱਚ ਹੁੰਦਾ ਹੈ। ਚਲੋ, ਹੁਣ ਉੱਥੇ ਚੱਲੀਏ। ਸ਼ਾਇਦ ਉਹ ਸਾਨੂੰ ਦੱਸੇਗਾ, ਸਾਨੂੰ ਕੀ ਕਰਨਾ ਚਾਹੀਦਾ ਹੈ।”

7ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਜੇ ਅਸੀਂ ਚੱਲੀਏ, ਤਾਂ ਅਸੀਂ ਉਸ ਲਈ ਕੀ ਲੈ ਕੇ ਜਾਈਏ? ਸਾਡਿਆ ਭਾਂਡਿਆਂ ਵਿੱਚ ਰੋਟੀ ਵੀ ਖਤਮ ਹੋ ਗਈ ਹੈ। ਸਾਡੇ ਕੋਲ ਪਰਮੇਸ਼ਵਰ ਦੇ ਬੰਦੇ ਨੂੰ ਦੇਣ ਲਈ ਕੋਈ ਤੋਹਫ਼ਾ ਨਹੀਂ ਹੈ। ਸਾਡੇ ਕੋਲ ਕੀ ਹੈ?”

8ਨੌਕਰ ਨੇ ਸ਼ਾਊਲ ਨੂੰ ਫੇਰ ਉੱਤਰ ਦਿੱਤਾ। “ਦੇਖੋ,” ਉਸਨੇ ਕਿਹਾ, “ਮੇਰੇ ਕੋਲ ਚਾਂਦੀ ਦਾ ਇੱਕ ਚੌਥਾਈ ਸ਼ੈਕੇਲ ਹੈ। ਮੈਂ ਇਹ ਪਰਮੇਸ਼ਵਰ ਦੇ ਬੰਦੇ ਨੂੰ ਦੇ ਦਿਆਂਗਾ ਤਾਂ ਜੋ ਉਹ ਸਾਨੂੰ ਦੱਸੇ ਕਿ ਸਾਨੂੰ ਕਿਹੜਾ ਰਾਹ ਲੈਣਾ ਚਾਹੀਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.