1 ਥੱਸਲੁਨੀਕੀਆਂ 1

ਕਿਉਂਕਿ ਅਸੀਂ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸਿਰਫ ਸ਼ਬਦਾਂ ਨਾਲ ਨਹੀਂ ਬਲਕਿ ਸ਼ਕਤੀ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਕੀਤਾ। ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਲਈ ਤੁਹਾਡੇ ਵਿੱਚ ਕਿਵੇਂ ਰਹੇ।

1 Thessalonians 1:5 (UKJV) For our gospel came not unto you in word only, but also in power, and in the Holy Spirit, and in much assurance; as all of you know what manner of men we were among you for your sake.

3ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ਵਰ ਦੇ ਅੱਗੇ ਪ੍ਰਰਾਥਨਾ ਵਿੱਚ ਲਗਾਤਾਰ ਯਾਦ ਕਰਦੇ ਹਾਂ।

4ਹੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਦੇ ਪਿਆਰਿਓ, ਕਿਉਂਕਿ ਅਸੀਂ ਜਾਣਦੇ ਹਾਂ, ਕਿ ਉਸ ਨੇ ਤੁਹਾਨੂੰ ਚੁਣਿਆ ਹੋਇਆ ਹੈ,

5ਕਿਉਂਕਿ ਅਸੀਂ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸਿਰਫ ਸ਼ਬਦਾਂ ਨਾਲ ਨਹੀਂ ਬਲਕਿ ਸ਼ਕਤੀ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਕੀਤਾ। ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਲਈ ਤੁਹਾਡੇ ਵਿੱਚ ਕਿਵੇਂ ਰਹੇ।

6ਤੁਸੀਂ ਸਾਡੀ ਅਤੇ ਪ੍ਰਭੂ ਦੀ ਰੀਸ ਕਰਦੇ ਹੋ, ਕਿਉਂਕਿ ਤੁਸੀਂ ਪਵਿੱਤਰ ਆਤਮਾ ਦੁਆਰਾ ਦਿੱਤੀ ਖੁਸ਼ੀ ਦੇ ਨਾਲ ਗੰਭੀਰ ਦੁੱਖਾਂ ਦੇ ਵਿੱਚ ਸੰਦੇਸ਼ ਦਾ ਸਵਾਗਤ ਕੀਤਾ ਹੈ।

7ਅਤੇ ਇਸ ਲਈ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.