1 ਥੱਸਲੁਨੀਕੀਆਂ 2

ਅਸੀਂ ਲੋਕਾਂ ਤੋਂ ਪ੍ਰਸ਼ੰਸਾ ਲੈਣ ਦੀ ਭਾਲ ਨਹੀਂ ਕੀਤੀ, ਨਾ ਹੀ ਤੁਹਾਡੇ ਕੋਲੋਂ ਜਾਂ ਕਿਸੇ ਹੋਰ ਕੋਲੋਂ, ਭਾਵੇਂ ਕਿ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਅਸੀਂ ਆਪਣੇ ਅਧਿਕਾਰ ਦਾ ਦਾਅਵਾ ਕਰ ਸਕਦੇ ਸੀ।

1 Thessalonians 2:6 (UKJV) Nor of men sought we glory, neither of you, nor yet of others, when we might have been burdensome, as the apostles of Christ.

4ਇਸ ਦੇ ਉਲਟ, ਅਸੀਂ ਉਨ੍ਹਾਂ ਲੋਕਾਂ ਵਜੋਂ ਬੋਲਦੇ ਹਾਂ ਜਿਨ੍ਹਾਂ ਨੂੰ ਪਰਮੇਸ਼ਵਰ ਦੁਆਰਾ ਖੁਸ਼ਖ਼ਬਰੀ ਸੌਂਪੀ ਗਈ ਹੈ। ਅਸੀਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ ਪਰ ਪਰਮੇਸ਼ਵਰ ਜੋ ਸਾਡੇ ਦਿਲਾਂ ਨੂੰ ਜਾਂਚਦਾ ਹੈ।

5ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਚਾਪਲੂਸੀ ਦੀ ਵਰਤੋਂ ਨਹੀਂ ਕੀਤੀ, ਨਾ ਹੀ ਅਸੀਂ ਲਾਲਚ ਨੂੰ ਲੁਕਾਉਣ ਲਈ ਪਰਦਾ ਪਾਇਆ, ਪਰਮੇਸ਼ਵਰ ਸਾਡਾ ਗਵਾਹ ਹੈ।

6ਅਸੀਂ ਲੋਕਾਂ ਤੋਂ ਪ੍ਰਸ਼ੰਸਾ ਲੈਣ ਦੀ ਭਾਲ ਨਹੀਂ ਕੀਤੀ, ਨਾ ਹੀ ਤੁਹਾਡੇ ਕੋਲੋਂ ਜਾਂ ਕਿਸੇ ਹੋਰ ਕੋਲੋਂ, ਭਾਵੇਂ ਕਿ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਅਸੀਂ ਆਪਣੇ ਅਧਿਕਾਰ ਦਾ ਦਾਅਵਾ ਕਰ ਸਕਦੇ ਸੀ।

7ਇਸ ਦੀ ਬਜਾਏ, ਅਸੀਂ ਸੰਦੇਸ਼ਵਾਹਕ ਤੁਹਾਡੇ ਵਿਚਕਾਰ ਛੋਟੇ ਬੱਚਿਆਂ ਵਰਗੇ ਸੀ। ਜਿਵੇਂ ਇੱਕ ਮਾਂ ਬੱਚੇ ਦਾ ਪਾਲਣ ਪੋਸ਼ਣ ਕਰਦੀ ਹੈ, ਉਹ ਖੁਦ ਆਪਣੇ ਬੱਚਿਆਂ ਨੂੰ ਬਹੁਤ ਹੀ ਕੋਮਲਤਾ ਨਾਲ ਪਾਲਦੀ ਹੈ,

8ਇਸ ਲਈ ਅਸੀਂ ਤੁਹਾਡੀ ਦੇਖਭਾਲ ਕੀਤੀ। ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ, ਅਸੀਂ ਨਾ ਸਿਰਫ ਤੁਹਾਡੇ ਨਾਲ ਪਰਮੇਸ਼ਵਰ ਦੀ ਖੁਸ਼ਖ਼ਬਰੀ ਸਾਂਝੀ ਕੀਤੀ, ਬਲਕਿ ਸਾਡੀ ਜ਼ਿੰਦਗੀ ਵੀ ਤੁਹਾਡੇ ਨਾਲ ਸਾਂਝੀ ਕਰਦਿਆਂ ਖੁਸ਼ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.