1 ਥੱਸਲੁਨੀਕੀਆਂ 3

ਰਾਤ ਅਤੇ ਦਿਨ ਅਸੀਂ ਬਹੁਤ ਹੀ ਦਿਲੋਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਤੁਹਾਨੂੰ ਦੁਬਾਰਾ ਵੇਖ ਸਕੀਏ ਅਤੇ ਤੁਹਾਡੇ ਵਿਸ਼ਵਾਸ ਵਿੱਚ ਜੋ ਘਾਟ ਹੈ ਉਸ ਨੂੰ ਪੂਰਾ ਕਰੀਏ।

1 Thessalonians 3:10 (UKJV) Night and day praying exceedingly that we might see your face, and might perfect that which is lacking in your faith?

8ਫਿਲਹਾਲ ਸਾਡੀ ਸੱਚ-ਮੁੱਚ ਜਾਨ ਵਿੱਚ ਜਾਨ ਪੈ ਗਈ, ਕਿਉਂਕਿ ਤੁਸੀਂ ਪ੍ਰਭੂ ਵਿੱਚ ਦ੍ਰਿੜ੍ਹ ਹੋ।

9ਇਸ ਤੋਂ ਇਲਾਵਾ ਅਸੀਂ ਪਰਮੇਸ਼ਵਰ ਦਾ ਧੰਨਵਾਦ ਕਿਵੇਂ ਕਰ ਸਕਦੇ ਹਾਂ ਕਿ ਜਿਸ ਨੇ ਤੁਹਾਡੇ ਕਾਰਨ ਸਾਨੂੰ ਅਨੰਦ ਦਿੱਤਾ ਹੈ?

10ਰਾਤ ਅਤੇ ਦਿਨ ਅਸੀਂ ਬਹੁਤ ਹੀ ਦਿਲੋਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਤੁਹਾਨੂੰ ਦੁਬਾਰਾ ਵੇਖ ਸਕੀਏ ਅਤੇ ਤੁਹਾਡੇ ਵਿਸ਼ਵਾਸ ਵਿੱਚ ਜੋ ਘਾਟ ਹੈ ਉਸ ਨੂੰ ਪੂਰਾ ਕਰੀਏ।

11ਹੁਣ ਸਾਡਾ ਪਰਮੇਸ਼ਵਰ ਅਤੇ ਪਿਤਾ ਅਤੇ ਸਾਡਾ ਪ੍ਰਭੂ ਯਿਸ਼ੂ ਤੁਹਾਡੇ ਕੋਲ ਆਉਣ ਲਈ ਆਪ ਰਸਤਾ ਸਾਫ਼ ਕਰੇ।

12ਪ੍ਰਭੂ ਤੁਹਾਨੂੰ ਇੱਕ-ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.