1 ਥੱਸਲੁਨੀਕੀਆਂ 3

ਪ੍ਰਭੂ ਤੁਹਾਨੂੰ ਇੱਕ-ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।

1 Thessalonians 3:12 (UKJV) And the Lord make you to increase and abound in love one toward another, and toward all men, even as we do toward you:

10ਰਾਤ ਅਤੇ ਦਿਨ ਅਸੀਂ ਬਹੁਤ ਹੀ ਦਿਲੋਂ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਤੁਹਾਨੂੰ ਦੁਬਾਰਾ ਵੇਖ ਸਕੀਏ ਅਤੇ ਤੁਹਾਡੇ ਵਿਸ਼ਵਾਸ ਵਿੱਚ ਜੋ ਘਾਟ ਹੈ ਉਸ ਨੂੰ ਪੂਰਾ ਕਰੀਏ।

11ਹੁਣ ਸਾਡਾ ਪਰਮੇਸ਼ਵਰ ਅਤੇ ਪਿਤਾ ਅਤੇ ਸਾਡਾ ਪ੍ਰਭੂ ਯਿਸ਼ੂ ਤੁਹਾਡੇ ਕੋਲ ਆਉਣ ਲਈ ਆਪ ਰਸਤਾ ਸਾਫ਼ ਕਰੇ।

12ਪ੍ਰਭੂ ਤੁਹਾਨੂੰ ਇੱਕ-ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।

13ਉਹ ਤੁਹਾਡੇ ਦਿਲਾਂ ਨੂੰ ਮਜ਼ਬੂਤ ਕਰੇ ਤਾਂ ਜੋ ਤੁਸੀਂ ਸਾਡੇ ਪਰਮੇਸ਼ਵਰ ਅਤੇ ਪਿਤਾ ਦੀ ਹਜ਼ੂਰੀ ਵਿੱਚ ਨਿਰਦੋਸ਼ ਅਤੇ ਪਵਿੱਤਰ ਹੋਵੋ ਜਦੋਂ ਸੱਚ-ਮੁੱਚ ਸਾਡਾ ਪ੍ਰਭੂ ਯਿਸ਼ੂ ਆਪਣੇ ਸਾਰੇ ਪਵਿੱਤਰ ਲੋਕਾਂ ਦੇ ਨਾਲ ਵਾਪਸ ਆਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.