11ਹੁਣ ਸਾਡਾ ਪਰਮੇਸ਼ਵਰ ਅਤੇ ਪਿਤਾ ਅਤੇ ਸਾਡਾ ਪ੍ਰਭੂ ਯਿਸ਼ੂ ਤੁਹਾਡੇ ਕੋਲ ਆਉਣ ਲਈ ਆਪ ਰਸਤਾ ਸਾਫ਼ ਕਰੇ।
12ਪ੍ਰਭੂ ਤੁਹਾਨੂੰ ਇੱਕ-ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।
13ਉਹ ਤੁਹਾਡੇ ਦਿਲਾਂ ਨੂੰ ਮਜ਼ਬੂਤ ਕਰੇ ਤਾਂ ਜੋ ਤੁਸੀਂ ਸਾਡੇ ਪਰਮੇਸ਼ਵਰ ਅਤੇ ਪਿਤਾ ਦੀ ਹਜ਼ੂਰੀ ਵਿੱਚ ਨਿਰਦੋਸ਼ ਅਤੇ ਪਵਿੱਤਰ ਹੋਵੋ ਜਦੋਂ ਸੱਚ-ਮੁੱਚ ਸਾਡਾ ਪ੍ਰਭੂ ਯਿਸ਼ੂ ਆਪਣੇ ਸਾਰੇ ਪਵਿੱਤਰ ਲੋਕਾਂ ਦੇ ਨਾਲ ਵਾਪਸ ਆਵੇਗਾ।