1 ਥੱਸਲੁਨੀਕੀਆਂ 3

ਅਸੀਂ ਤਿਮੋਥਿਉਸ ਨੂੰ ਉਤਸ਼ਾਹਿਤ ਕਰਨ ਲਈ ਭੇਜਿਆ, ਜੋ ਕਿ ਮਸੀਹ ਦੀ ਖੁਸ਼ਖ਼ਬਰੀ ਨੂੰ ਫੈਲਾਉਣ ਵਿੱਚ ਸਾਡਾ ਭਰਾ ਅਤੇ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮਚਾਰੀ ਹੈ, ਤੁਹਾਡੀ ਨਿਹਚਾ ਵਿੱਚ ਤੁਹਾਨੂੰ ਮਜ਼ਬੂਤ ਅਤੇ ਉਤਸ਼ਾਹਿਤ ਕਰੇ,

1 Thessalonians 3:2 (UKJV) And sent Timotheus, our brother, and minister of God, and our fellow labourer in the gospel of Christ, to establish you, and to comfort you concerning your faith:

1ਇਸ ਲਈ ਜਦੋਂ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਸ਼ਹਿਰ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।

2ਅਸੀਂ ਤਿਮੋਥਿਉਸ ਨੂੰ ਉਤਸ਼ਾਹਿਤ ਕਰਨ ਲਈ ਭੇਜਿਆ, ਜੋ ਕਿ ਮਸੀਹ ਦੀ ਖੁਸ਼ਖ਼ਬਰੀ ਨੂੰ ਫੈਲਾਉਣ ਵਿੱਚ ਸਾਡਾ ਭਰਾ ਅਤੇ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮਚਾਰੀ ਹੈ, ਤੁਹਾਡੀ ਨਿਹਚਾ ਵਿੱਚ ਤੁਹਾਨੂੰ ਮਜ਼ਬੂਤ ਅਤੇ ਉਤਸ਼ਾਹਿਤ ਕਰੇ,

3ਤਾਂ ਜੋ ਕੋਈ ਵੀ ਇਨ੍ਹਾਂ ਅਜ਼ਮਾਇਸ਼ਾਂ ਤੋਂ ਪਰੇਸ਼ਾਨ ਨਾ ਹੋਵੇ। ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।

4ਦਰਅਸਲ, ਜਦੋਂ ਅਸੀਂ ਤੁਹਾਡੇ ਨਾਲ ਹੁੰਦੇ ਸੀ, ਅਸੀਂ ਤੁਹਾਨੂੰ ਦੱਸਦੇ ਰਹਿੰਦੇ ਸੀ ਕਿ ਸਾਨੂੰ ਸਤਾਇਆ ਜਾਵੇਗਾ। ਅਤੇ ਇਹ ਇਸ ਤਰ੍ਹਾਂ ਹੋਇਆ, ਜਿਵੇਂ ਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.