1 ਥੱਸਲੁਨੀਕੀਆਂ 3

ਇਸ ਕਾਰਨ ਕਰਕੇ, ਜਦੋਂ ਮੈਂ ਵੀ ਇਸ ਨੂੰ ਹੋਰ ਸਹਿਣ ਕਰ ਨਾ ਸਕਿਆ, ਮੈਂ ਤੁਹਾਡੇ ਵਿਸ਼ਵਾਸ ਬਾਰੇ ਪਤਾ ਲਗਾਉਣ ਲਈ ਭੇਜਿਆ। ਮੈਨੂੰ ਡਰ ਸੀ ਕਿ ਕਿਤੇ ਪਰਤਾਉਣ ਵਾਲੇ ਨੇ ਤੁਹਾਨੂੰ ਇਸ ਤਰ੍ਹਾਂ ਨਾ ਪਰਤਾਇਆ ਹੋਵੇ ਅਤੇ ਸ਼ਾਇਦ ਸਾਡੀ ਮਿਹਨਤ ਵਿਅਰਥ ਗਈ ਹੋਵੇ।

1 Thessalonians 3:5 (UKJV) For this cause, when I could no longer forbear, I sent to know your faith, lest by some means the tempter have tempted you, and our labour be in vain.

3ਤਾਂ ਜੋ ਕੋਈ ਵੀ ਇਨ੍ਹਾਂ ਅਜ਼ਮਾਇਸ਼ਾਂ ਤੋਂ ਪਰੇਸ਼ਾਨ ਨਾ ਹੋਵੇ। ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।

4ਦਰਅਸਲ, ਜਦੋਂ ਅਸੀਂ ਤੁਹਾਡੇ ਨਾਲ ਹੁੰਦੇ ਸੀ, ਅਸੀਂ ਤੁਹਾਨੂੰ ਦੱਸਦੇ ਰਹਿੰਦੇ ਸੀ ਕਿ ਸਾਨੂੰ ਸਤਾਇਆ ਜਾਵੇਗਾ। ਅਤੇ ਇਹ ਇਸ ਤਰ੍ਹਾਂ ਹੋਇਆ, ਜਿਵੇਂ ਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ।

5ਇਸ ਕਾਰਨ ਕਰਕੇ, ਜਦੋਂ ਮੈਂ ਵੀ ਇਸ ਨੂੰ ਹੋਰ ਸਹਿਣ ਕਰ ਨਾ ਸਕਿਆ, ਮੈਂ ਤੁਹਾਡੇ ਵਿਸ਼ਵਾਸ ਬਾਰੇ ਪਤਾ ਲਗਾਉਣ ਲਈ ਭੇਜਿਆ। ਮੈਨੂੰ ਡਰ ਸੀ ਕਿ ਕਿਤੇ ਪਰਤਾਉਣ ਵਾਲੇ ਨੇ ਤੁਹਾਨੂੰ ਇਸ ਤਰ੍ਹਾਂ ਨਾ ਪਰਤਾਇਆ ਹੋਵੇ ਅਤੇ ਸ਼ਾਇਦ ਸਾਡੀ ਮਿਹਨਤ ਵਿਅਰਥ ਗਈ ਹੋਵੇ।

6ਪਰ ਤਿਮੋਥਿਉਸ ਹੁਣੇ ਹੀ ਤੁਹਾਡੇ ਤੋਂ ਸਾਡੇ ਕੋਲ ਆਇਆ ਹੈ ਅਤੇ ਤੁਹਾਡੇ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖ਼ਬਰੀ ਲੈ ਕੇ ਆਇਆ ਹੈ। ਉਸ ਨੇ ਸਾਨੂੰ ਦੱਸਿਆ ਹੈ ਕਿ ਤੁਸੀਂ ਹਮੇਸ਼ਾ ਸਾਨੂੰ ਚੰਗੀ ਤਰ੍ਹਾਂ ਯਾਦ ਰੱਖਦੇ ਹੋ ਅਤੇ ਤੁਸੀਂ ਸਾਨੂੰ ਵੇਖਣਾ ਚਾਹੁੰਦੇ ਹੋ, ਜਿਵੇਂ ਅਸੀਂ ਵੀ ਤੁਹਾਨੂੰ ਵੇਖਣਾ ਚਾਹੁੰਦੇ ਹਾਂ।

7ਇਸ ਲਈ, ਹੇ ਭਰਾਵੋ ਅਤੇ ਭੈਣੋ, ਸਾਡੇ ਸਾਰੇ ਦੁੱਖਾਂ ਅਤੇ ਕਸ਼ਟਾਂ ਵਿੱਚ ਸਾਨੂੰ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.