10ਅਤੇ ਅਸਲ ਵਿੱਚ, ਤੁਸੀਂ ਪੂਰੇ ਮਕਦੂਨਿਯਾ ਪ੍ਰਾਂਤ ਵਿੱਚ ਪਰਮੇਸ਼ਵਰ ਦੇ ਸਾਰੇ ਪਰਿਵਾਰ ਨੂੰ ਪਿਆਰ ਕਰਦੇ ਹੋ। ਫਿਰ ਵੀ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਹੇ ਭਰਾਵੋ ਅਤੇ ਭੈਣੋ, ਕਿ ਤੁਸੀਂ ਹੋਰ ਵੀ ਵੱਧਦੇ ਜਾਓ।
11ਜਿਵੇਂ ਅਸੀਂ ਤੁਹਾਨੂੰ ਦੱਸਿਆ ਸੀ, ਕਿ ਸ਼ਾਂਤ ਜੀਵਨ ਜੀਉਣ ਦੀ ਆਪਣੀ ਇੱਛਾ ਬਣਾਉ: ਕਿ ਤੁਹਾਨੂੰ ਆਪੋ-ਆਪਣੇ ਕੰਮ-ਧੰਦੇ ਵਿੱਚ ਲੱਗੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ,
12ਤਾਂ ਜੋ ਤੁਹਾਡੀ ਰੋਜ਼ਾਨਾ ਦੀ ਜ਼ਿੰਦਗੀ ਗੈਰ-ਵਿਸ਼ਵਾਸੀ ਲੋਕਾਂ ਦਾ ਸਤਿਕਾਰ ਜਿੱਤ ਸਕੇ ਅਤੇ ਇਸ ਲਈ ਕਿ ਤੁਸੀਂ ਕਿਸੇ ਤੇ ਨਿਰਭਰ ਨਾ ਹੋਵੋ।
13ਹੇ ਭਰਾਵੋ ਅਤੇ ਭੈਣੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਅਣਜਾਣ ਹੋਵੋ ਜਿਹੜੇ ਮੌਤ ਦੀ ਨੀਂਦ ਸੁੱਤੇ ਪਏ ਹਨ, ਤਾਂ ਜੋ ਤੁਸੀਂ ਬਾਕੀ ਮਨੁੱਖਜਾਤੀ ਵਾਂਗ ਸੋਗ ਨਾ ਕਰੋ, ਜਿਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ।
14ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸ਼ੂ ਮਰ ਗਿਆ ਅਤੇ ਦੁਬਾਰਾ ਜੀਉਂਦਾ ਹੋਇਆ, ਅਤੇ ਇਸ ਲਈ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਪਰਮੇਸ਼ਵਰ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਿਸ਼ੂ ਵਿੱਚ ਸੌਂ ਗਏ ਹਨ ਉਹਨਾਂ ਦੇ ਨਾਲ ਲਿਆਵੇਗਾ।