12ਤਾਂ ਜੋ ਤੁਹਾਡੀ ਰੋਜ਼ਾਨਾ ਦੀ ਜ਼ਿੰਦਗੀ ਗੈਰ-ਵਿਸ਼ਵਾਸੀ ਲੋਕਾਂ ਦਾ ਸਤਿਕਾਰ ਜਿੱਤ ਸਕੇ ਅਤੇ ਇਸ ਲਈ ਕਿ ਤੁਸੀਂ ਕਿਸੇ ਤੇ ਨਿਰਭਰ ਨਾ ਹੋਵੋ।
13ਹੇ ਭਰਾਵੋ ਅਤੇ ਭੈਣੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਅਣਜਾਣ ਹੋਵੋ ਜਿਹੜੇ ਮੌਤ ਦੀ ਨੀਂਦ ਸੁੱਤੇ ਪਏ ਹਨ, ਤਾਂ ਜੋ ਤੁਸੀਂ ਬਾਕੀ ਮਨੁੱਖਜਾਤੀ ਵਾਂਗ ਸੋਗ ਨਾ ਕਰੋ, ਜਿਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ।
14ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸ਼ੂ ਮਰ ਗਿਆ ਅਤੇ ਦੁਬਾਰਾ ਜੀਉਂਦਾ ਹੋਇਆ, ਅਤੇ ਇਸ ਲਈ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਪਰਮੇਸ਼ਵਰ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਿਸ਼ੂ ਵਿੱਚ ਸੌਂ ਗਏ ਹਨ ਉਹਨਾਂ ਦੇ ਨਾਲ ਲਿਆਵੇਗਾ।
15ਪ੍ਰਭੂ ਦੇ ਬਚਨ ਦੇ ਅਨੁਸਾਰ, ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਸੀਂ ਜੋ ਅਜੇ ਵੀ ਜਿਉਂਦੇ ਹਾਂ, ਅਤੇ ਪ੍ਰਭੂ ਦੇ ਵਾਪਸ ਆਉਣ ਤੱਕ ਬਾਕੀ ਰਹਿੰਦੇ ਹਾਂ, ਨਿਸ਼ਚਤ ਤੌਰ ਤੇ ਉਨ੍ਹਾਂ ਲੋਕਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।
16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।