1 ਥੱਸਲੁਨੀਕੀਆਂ 4

ਪ੍ਰਭੂ ਦੇ ਬਚਨ ਦੇ ਅਨੁਸਾਰ, ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਸੀਂ ਜੋ ਅਜੇ ਵੀ ਜਿਉਂਦੇ ਹਾਂ, ਅਤੇ ਪ੍ਰਭੂ ਦੇ ਵਾਪਸ ਆਉਣ ਤੱਕ ਬਾਕੀ ਰਹਿੰਦੇ ਹਾਂ, ਨਿਸ਼ਚਤ ਤੌਰ ਤੇ ਉਨ੍ਹਾਂ ਲੋਕਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।

1 Thessalonians 4:15 (UKJV) For this we say unto you by the word of the Lord, that we which are alive and remain unto the coming of the Lord shall not prevent them which are asleep.

13ਹੇ ਭਰਾਵੋ ਅਤੇ ਭੈਣੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਅਣਜਾਣ ਹੋਵੋ ਜਿਹੜੇ ਮੌਤ ਦੀ ਨੀਂਦ ਸੁੱਤੇ ਪਏ ਹਨ, ਤਾਂ ਜੋ ਤੁਸੀਂ ਬਾਕੀ ਮਨੁੱਖਜਾਤੀ ਵਾਂਗ ਸੋਗ ਨਾ ਕਰੋ, ਜਿਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ।

14ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸ਼ੂ ਮਰ ਗਿਆ ਅਤੇ ਦੁਬਾਰਾ ਜੀਉਂਦਾ ਹੋਇਆ, ਅਤੇ ਇਸ ਲਈ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਪਰਮੇਸ਼ਵਰ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਿਸ਼ੂ ਵਿੱਚ ਸੌਂ ਗਏ ਹਨ ਉਹਨਾਂ ਦੇ ਨਾਲ ਲਿਆਵੇਗਾ।

15ਪ੍ਰਭੂ ਦੇ ਬਚਨ ਦੇ ਅਨੁਸਾਰ, ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਸੀਂ ਜੋ ਅਜੇ ਵੀ ਜਿਉਂਦੇ ਹਾਂ, ਅਤੇ ਪ੍ਰਭੂ ਦੇ ਵਾਪਸ ਆਉਣ ਤੱਕ ਬਾਕੀ ਰਹਿੰਦੇ ਹਾਂ, ਨਿਸ਼ਚਤ ਤੌਰ ਤੇ ਉਨ੍ਹਾਂ ਲੋਕਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।

16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਆਵਾਜ਼ ਨਾਲ ਅਤੇ ਪਰਮੇਸ਼ਵਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।

17ਉਸ ਤੋਂ ਬਾਅਦ, ਅਸੀਂ ਜੋ ਅਜੇ ਵੀ ਜਿੰਦਾ ਹਾਂ ਅਤੇ ਬਚੇ ਹੋਏ ਹਾਂ ਉਹਨਾਂ ਦੇ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ। ਅਤੇ ਇਸ ਤਰ੍ਹਾਂ ਅਸੀਂ ਸਦਾ ਲਈ ਪ੍ਰਭੂ ਦੇ ਨਾਲ ਰਹਾਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.