1ਦੂਸਰੇ ਮਾਮਲਿਆਂ ਲਈ, ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਹਦਾਇਤ ਕਰਦੇ ਹਾਂ ਕਿ ਤੁਸੀਂ ਪਰਮੇਸ਼ਵਰ ਨੂੰ ਖੁਸ਼ ਕਰਨ ਲਈ ਕਿਵੇਂ ਜੀਉਣਾ ਹੈ, ਜਿਵੇਂ ਕਿ ਅਸਲ ਵਿੱਚ ਤੁਸੀਂ ਜੀ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਇਸ ਵਿੱਚ ਹੋਰ ਵੀ ਵੱਧਦੇ ਜਾਓ।
2ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਨੂੰ ਪ੍ਰਭੂ ਯਿਸ਼ੂ ਦੇ ਅਧਿਕਾਰ ਦੁਆਰਾ ਕੀ ਹੁਕਮ ਦਿੱਤੇ ਹਨ।
3ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਹਰਾਮਕਾਰੀ ਤੋਂ ਬਚਣਾ ਚਾਹੀਦਾ ਹੈ;
4ਕਿ ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਸਰੀਰ ਨੂੰ ਇਸ ਤਰੀਕੇ ਨਾਲ ਕਾਬੂ ਵਿੱਚ ਰੱਖਣਾ ਸਿੱਖਣਾ ਚਾਹੀਦਾ ਹੈ ਜੋ ਪਵਿੱਤਰ ਅਤੇ ਸਤਿਕਾਰਯੋਗ ਹੋਵੇ,