1 ਥੱਸਲੁਨੀਕੀਆਂ 4

ਅਤੇ ਇਸ ਮਾਮਲੇ ਵਿੱਚ ਕਿਸੇ ਨੂੰ ਗਲਤੀ ਨਹੀਂ ਕਰਨੀ ਚਾਹੀਦੀ ਨਾ ਹੀ ਕਿਸੇ ਭਰਾ ਜਾਂ ਭੈਣ ਨਾਲ ਧੋਖਾ ਕਰਨਾ ਚਾਹੀਦਾ ਹੈ। ਪ੍ਰਭੂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦੇਵੇਗਾ ਜੋ ਇਸ ਤਰ੍ਹਾਂ ਦੇ ਪਾਪ ਕਰਦੇ ਹਨ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਦੱਸਿਆ ਸੀ ਅਤੇ ਤੁਹਾਨੂੰ ਚੇਤਾਵਨੀ ਦਿੱਤੀ ਸੀ।

1 Thessalonians 4:6 (UKJV) That no man go beyond and defraud his brother in any matter: because that the Lord is the avenger of all such, as we also have forewarned you and testified.

4ਕਿ ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਸਰੀਰ ਨੂੰ ਇਸ ਤਰੀਕੇ ਨਾਲ ਕਾਬੂ ਵਿੱਚ ਰੱਖਣਾ ਸਿੱਖਣਾ ਚਾਹੀਦਾ ਹੈ ਜੋ ਪਵਿੱਤਰ ਅਤੇ ਸਤਿਕਾਰਯੋਗ ਹੋਵੇ,

5ਨਾ ਕਾਮ-ਵਾਸਨਾ ਨਾਲ ਪਰਾਈਆਂ ਕੌਮਾਂ ਦੀ ਤਰ੍ਹਾਂ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ;

6ਅਤੇ ਇਸ ਮਾਮਲੇ ਵਿੱਚ ਕਿਸੇ ਨੂੰ ਗਲਤੀ ਨਹੀਂ ਕਰਨੀ ਚਾਹੀਦੀ ਨਾ ਹੀ ਕਿਸੇ ਭਰਾ ਜਾਂ ਭੈਣ ਨਾਲ ਧੋਖਾ ਕਰਨਾ ਚਾਹੀਦਾ ਹੈ। ਪ੍ਰਭੂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦੇਵੇਗਾ ਜੋ ਇਸ ਤਰ੍ਹਾਂ ਦੇ ਪਾਪ ਕਰਦੇ ਹਨ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਦੱਸਿਆ ਸੀ ਅਤੇ ਤੁਹਾਨੂੰ ਚੇਤਾਵਨੀ ਦਿੱਤੀ ਸੀ।

7ਕਿਉਂਕਿ ਪਰਮੇਸ਼ਵਰ ਨੇ ਸਾਨੂੰ ਅਸ਼ੁੱਧ ਹੋਣ ਲਈ ਨਹੀਂ, ਬਲਕਿ ਇੱਕ ਪਵਿੱਤਰ ਜੀਵਨ ਜੀਉਣ ਲਈ ਬੁਲਾਇਆ ਹੈ।

8ਇਸ ਲਈ, ਜੋ ਕੋਈ ਵੀ ਇਸ ਸਿੱਖਿਆ ਨੂੰ ਰੱਦ ਕਰਦਾ ਹੈ ਉਹ ਮਨੁੱਖ ਨੂੰ ਨਹੀਂ, ਪਰਮੇਸ਼ਵਰ ਨੂੰ ਰੱਦ ਕਰਦਾ ਹੈ, ਉਹੀ ਪਰਮੇਸ਼ਵਰ ਜੋ ਤੁਹਾਨੂੰ ਆਪਣੀ ਪਵਿੱਤਰ ਆਤਮਾ ਦਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.