6ਅਤੇ ਇਸ ਮਾਮਲੇ ਵਿੱਚ ਕਿਸੇ ਨੂੰ ਗਲਤੀ ਨਹੀਂ ਕਰਨੀ ਚਾਹੀਦੀ ਨਾ ਹੀ ਕਿਸੇ ਭਰਾ ਜਾਂ ਭੈਣ ਨਾਲ ਧੋਖਾ ਕਰਨਾ ਚਾਹੀਦਾ ਹੈ। ਪ੍ਰਭੂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦੇਵੇਗਾ ਜੋ ਇਸ ਤਰ੍ਹਾਂ ਦੇ ਪਾਪ ਕਰਦੇ ਹਨ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਦੱਸਿਆ ਸੀ ਅਤੇ ਤੁਹਾਨੂੰ ਚੇਤਾਵਨੀ ਦਿੱਤੀ ਸੀ।
7ਕਿਉਂਕਿ ਪਰਮੇਸ਼ਵਰ ਨੇ ਸਾਨੂੰ ਅਸ਼ੁੱਧ ਹੋਣ ਲਈ ਨਹੀਂ, ਬਲਕਿ ਇੱਕ ਪਵਿੱਤਰ ਜੀਵਨ ਜੀਉਣ ਲਈ ਬੁਲਾਇਆ ਹੈ।
8ਇਸ ਲਈ, ਜੋ ਕੋਈ ਵੀ ਇਸ ਸਿੱਖਿਆ ਨੂੰ ਰੱਦ ਕਰਦਾ ਹੈ ਉਹ ਮਨੁੱਖ ਨੂੰ ਨਹੀਂ, ਪਰਮੇਸ਼ਵਰ ਨੂੰ ਰੱਦ ਕਰਦਾ ਹੈ, ਉਹੀ ਪਰਮੇਸ਼ਵਰ ਜੋ ਤੁਹਾਨੂੰ ਆਪਣੀ ਪਵਿੱਤਰ ਆਤਮਾ ਦਿੰਦਾ ਹੈ।
9ਹੁਣ ਇੱਕ-ਦੂਜੇ ਲਈ ਤੁਹਾਡੇ ਪਿਆਰ ਬਾਰੇ ਸਾਨੂੰ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਤੁਹਾਨੂੰ ਖੁਦ ਪਰਮੇਸ਼ਵਰ ਨੇ ਇੱਕ-ਦੂਜੇ ਨੂੰ ਪਿਆਰ ਕਰਨਾ ਸਿਖਾਇਆ ਹੈ।
10ਅਤੇ ਅਸਲ ਵਿੱਚ, ਤੁਸੀਂ ਪੂਰੇ ਮਕਦੂਨਿਯਾ ਪ੍ਰਾਂਤ ਵਿੱਚ ਪਰਮੇਸ਼ਵਰ ਦੇ ਸਾਰੇ ਪਰਿਵਾਰ ਨੂੰ ਪਿਆਰ ਕਰਦੇ ਹੋ। ਫਿਰ ਵੀ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਹੇ ਭਰਾਵੋ ਅਤੇ ਭੈਣੋ, ਕਿ ਤੁਸੀਂ ਹੋਰ ਵੀ ਵੱਧਦੇ ਜਾਓ।