9ਕਿਉਂਕਿ ਪਰਮੇਸ਼ਵਰ ਨੇ ਸਾਨੂੰ ਆਪਣੇ ਕ੍ਰੋਧ ਦੇ ਲਈ ਨਹੀਂ ਸਗੋਂ ਸਾਡੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਮੁਕਤੀ ਪ੍ਰਾਪਤ ਕਰਨ ਲਈ ਨਿਯੁਕਤ ਕੀਤਾ ਹੈ।
10ਮਸੀਹ ਸਾਡੇ ਲਈ ਮਰਿਆ, ਭਾਵੇਂ ਅਸੀਂ ਜਾਗਦੇ ਜਾਂ ਸੁੱਤੇ ਹੋਏ ਹਾਂ, ਅਸੀਂ ਉਸ ਦੇ ਨਾਲ ਜਿਉਂਦੇ ਰਹਿ ਸਕੀਏ।
11ਇਸ ਲਈ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ-ਦੂਜੇ ਨੂੰ ਮਜ਼ਬੂਤ ਕਰੋ, ਜਿਵੇਂ ਕਿ ਅਸਲ ਵਿੱਚ ਤੁਸੀਂ ਕਰ ਰਹੇ ਹੋ।
12ਹੁਣ ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਨੂੰ ਸਵੀਕਾਰ ਕਰੋ ਜੋ ਤੁਹਾਡੇ ਵਿੱਚ ਸਖ਼ਤ ਮਿਹਨਤ ਕਰਦੇ ਹਨ, ਜੋ ਪ੍ਰਭੂ ਵਿੱਚ ਤੁਹਾਡੀ ਦੇਖਭਾਲ ਕਰਦੇ ਹਨ ਅਤੇ ਜੋ ਤੁਹਾਨੂੰ ਸਲਾਹ ਦਿੰਦੇ ਹਨ।
13ਉਨ੍ਹਾਂ ਦੇ ਕੰਮ ਦੇ ਕਾਰਨ ਉਨ੍ਹਾਂ ਨੂੰ ਪਿਆਰ ਵਿੱਚ ਸਭ ਤੋਂ ਵੱਧ ਸਤਿਕਾਰ ਦਿਓ। ਇੱਕ-ਦੂਜੇ ਨਾਲ ਸ਼ਾਂਤੀ ਨਾਲ ਜੀਓ।