1 ਥੱਸਲੁਨੀਕੀਆਂ 5

ਹੁਣ ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਨੂੰ ਸਵੀਕਾਰ ਕਰੋ ਜੋ ਤੁਹਾਡੇ ਵਿੱਚ ਸਖ਼ਤ ਮਿਹਨਤ ਕਰਦੇ ਹਨ, ਜੋ ਪ੍ਰਭੂ ਵਿੱਚ ਤੁਹਾਡੀ ਦੇਖਭਾਲ ਕਰਦੇ ਹਨ ਅਤੇ ਜੋ ਤੁਹਾਨੂੰ ਸਲਾਹ ਦਿੰਦੇ ਹਨ।

1 Thessalonians 5:12 (UKJV) And we plead to you, brethren, to know them which labour among you, and are over you in the Lord, and admonish you;

10ਮਸੀਹ ਸਾਡੇ ਲਈ ਮਰਿਆ, ਭਾਵੇਂ ਅਸੀਂ ਜਾਗਦੇ ਜਾਂ ਸੁੱਤੇ ਹੋਏ ਹਾਂ, ਅਸੀਂ ਉਸ ਦੇ ਨਾਲ ਜਿਉਂਦੇ ਰਹਿ ਸਕੀਏ।

11ਇਸ ਲਈ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ-ਦੂਜੇ ਨੂੰ ਮਜ਼ਬੂਤ ਕਰੋ, ਜਿਵੇਂ ਕਿ ਅਸਲ ਵਿੱਚ ਤੁਸੀਂ ਕਰ ਰਹੇ ਹੋ।

12ਹੁਣ ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਨੂੰ ਸਵੀਕਾਰ ਕਰੋ ਜੋ ਤੁਹਾਡੇ ਵਿੱਚ ਸਖ਼ਤ ਮਿਹਨਤ ਕਰਦੇ ਹਨ, ਜੋ ਪ੍ਰਭੂ ਵਿੱਚ ਤੁਹਾਡੀ ਦੇਖਭਾਲ ਕਰਦੇ ਹਨ ਅਤੇ ਜੋ ਤੁਹਾਨੂੰ ਸਲਾਹ ਦਿੰਦੇ ਹਨ।

13ਉਨ੍ਹਾਂ ਦੇ ਕੰਮ ਦੇ ਕਾਰਨ ਉਨ੍ਹਾਂ ਨੂੰ ਪਿਆਰ ਵਿੱਚ ਸਭ ਤੋਂ ਵੱਧ ਸਤਿਕਾਰ ਦਿਓ। ਇੱਕ-ਦੂਜੇ ਨਾਲ ਸ਼ਾਂਤੀ ਨਾਲ ਜੀਓ।

14ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿਓ ਜੋ ਵਿਹਲੇ ਅਤੇ ਵਿਘਨ ਪਾਉਣ ਵਾਲੇ ਹਨ, ਨਿਰਾਸ਼ ਲੋਕਾਂ ਨੂੰ ਉਤਸ਼ਾਹਿਤ ਕਰੋ, ਕਮਜ਼ੋਰਾਂ ਦੀ ਸਹਾਇਤਾ ਕਰਦੇ ਰਹੋ, ਹਰ ਕਿਸੇ ਨਾਲ ਧੀਰਜ ਰੱਖੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.