12ਹੁਣ ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਨੂੰ ਸਵੀਕਾਰ ਕਰੋ ਜੋ ਤੁਹਾਡੇ ਵਿੱਚ ਸਖ਼ਤ ਮਿਹਨਤ ਕਰਦੇ ਹਨ, ਜੋ ਪ੍ਰਭੂ ਵਿੱਚ ਤੁਹਾਡੀ ਦੇਖਭਾਲ ਕਰਦੇ ਹਨ ਅਤੇ ਜੋ ਤੁਹਾਨੂੰ ਸਲਾਹ ਦਿੰਦੇ ਹਨ।
13ਉਨ੍ਹਾਂ ਦੇ ਕੰਮ ਦੇ ਕਾਰਨ ਉਨ੍ਹਾਂ ਨੂੰ ਪਿਆਰ ਵਿੱਚ ਸਭ ਤੋਂ ਵੱਧ ਸਤਿਕਾਰ ਦਿਓ। ਇੱਕ-ਦੂਜੇ ਨਾਲ ਸ਼ਾਂਤੀ ਨਾਲ ਜੀਓ।
14ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿਓ ਜੋ ਵਿਹਲੇ ਅਤੇ ਵਿਘਨ ਪਾਉਣ ਵਾਲੇ ਹਨ, ਨਿਰਾਸ਼ ਲੋਕਾਂ ਨੂੰ ਉਤਸ਼ਾਹਿਤ ਕਰੋ, ਕਮਜ਼ੋਰਾਂ ਦੀ ਸਹਾਇਤਾ ਕਰਦੇ ਰਹੋ, ਹਰ ਕਿਸੇ ਨਾਲ ਧੀਰਜ ਰੱਖੋ।
15ਇਹ ਧਿਆਨ ਰੱਖੋ ਕਿ ਕੋਈ ਵੀ ਬੁਰੇ ਦੇ ਬਦਲੇ ਬੁਰਾ ਨਾ ਕਰੇ, ਪਰ ਹਮੇਸ਼ਾ ਉਹ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ-ਦੂਜੇ ਲਈ ਅਤੇ ਸਾਰਿਆਂ ਲਈ ਚੰਗਾ ਹੋਵੇ।
16ਸਦਾ ਅਨੰਦ ਰਹੋ,