1 ਥੱਸਲੁਨੀਕੀਆਂ 5

ਜਦੋਂ ਲੋਕ ਕਹਿ ਰਹੇ ਹੋਣਗੇ, “ਸ਼ਾਂਤੀ ਅਤੇ ਸੁਰੱਖਿਆ ਹੈ,” ਜਿਵੇਂ ਗਰਭਵਤੀ ਔਰਤ ਨੂੰ ਜਣੇਪੇ ਦੀਆਂ ਦਰਦਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਤੇ ਅਚਾਨਕ ਤਬਾਹੀ ਆਵੇਗੀ, ਅਤੇ ਉਹ ਬਚ ਨਹੀਂ ਸਕਣਗੇ।

1 Thessalonians 5:3 (UKJV) For when they shall say, Peace and safety; then sudden destruction comes upon them, as travail upon a woman with child; and they shall not escape.

1ਹੁਣ, ਹੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਸਾਨੂੰ ਕੁਝ ਲਿਖਣ ਦੀ ਜ਼ਰੂਰਤ ਨਹੀਂ ਹੈ,

2ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਇਸ ਤਰ੍ਹਾਂ ਹੋਵੇਗਾ ਜਿਵੇਂ ਰਾਤ ਨੂੰ ਚੋਰ ਦਾ ਆਉਣਾ ਹੁੰਦਾ ਹੈ।

3ਜਦੋਂ ਲੋਕ ਕਹਿ ਰਹੇ ਹੋਣਗੇ, “ਸ਼ਾਂਤੀ ਅਤੇ ਸੁਰੱਖਿਆ ਹੈ,” ਜਿਵੇਂ ਗਰਭਵਤੀ ਔਰਤ ਨੂੰ ਜਣੇਪੇ ਦੀਆਂ ਦਰਦਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਤੇ ਅਚਾਨਕ ਤਬਾਹੀ ਆਵੇਗੀ, ਅਤੇ ਉਹ ਬਚ ਨਹੀਂ ਸਕਣਗੇ।

4ਪਰ ਤੁਸੀਂ, ਹੇ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਹੋ ਤਾਂ ਜੋ ਇਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਕਰ ਦੇਵੇ।

5ਤੁਸੀਂ ਸਾਰੇ ਚਾਨਣ ਅਤੇ ਦਿਨ ਦੇ ਬੱਚੇ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸਬੰਧਤ ਨਹੀਂ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.