2ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਇਸ ਤਰ੍ਹਾਂ ਹੋਵੇਗਾ ਜਿਵੇਂ ਰਾਤ ਨੂੰ ਚੋਰ ਦਾ ਆਉਣਾ ਹੁੰਦਾ ਹੈ।
3ਜਦੋਂ ਲੋਕ ਕਹਿ ਰਹੇ ਹੋਣਗੇ, “ਸ਼ਾਂਤੀ ਅਤੇ ਸੁਰੱਖਿਆ ਹੈ,” ਜਿਵੇਂ ਗਰਭਵਤੀ ਔਰਤ ਨੂੰ ਜਣੇਪੇ ਦੀਆਂ ਦਰਦਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਤੇ ਅਚਾਨਕ ਤਬਾਹੀ ਆਵੇਗੀ, ਅਤੇ ਉਹ ਬਚ ਨਹੀਂ ਸਕਣਗੇ।
4ਪਰ ਤੁਸੀਂ, ਹੇ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਹੋ ਤਾਂ ਜੋ ਇਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਕਰ ਦੇਵੇ।
5ਤੁਸੀਂ ਸਾਰੇ ਚਾਨਣ ਅਤੇ ਦਿਨ ਦੇ ਬੱਚੇ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸਬੰਧਤ ਨਹੀਂ ਹਾਂ।
6ਤਾਂ ਫਿਰ, ਆਓ ਅਸੀਂ ਦੂਜਿਆਂ ਵਰਗੇ ਨਾ ਹੋਈਏ, ਜੋ ਸੁੱਤੇ ਪਏ ਹਨ, ਪਰ ਆਓ ਅਸੀਂ ਜਾਗਦੇ ਅਤੇ ਸੁਚੇਤ ਰਹੀਏ।