1 ਥੱਸਲੁਨੀਕੀਆਂ 5

ਉਨ੍ਹਾਂ ਲਈ ਜਿਹੜੇ ਸੌਂਦੇ ਹਨ, ਉਹ ਰਾਤ ਨੂੰ ਹੀ ਸੌਂਦੇ ਹਨ, ਅਤੇ ਜਿਹੜੇ ਸ਼ਰਾਬੀ ਹੁੰਦੇ ਹਨ, ਉਹ ਰਾਤ ਨੂੰ ਸ਼ਰਾਬੀ ਹੋ ਜਾਂਦੇ ਹਨ।

1 Thessalonians 5:7 (UKJV) For they that sleep sleep in the night; and they that be drunken are drunken in the night.

5ਤੁਸੀਂ ਸਾਰੇ ਚਾਨਣ ਅਤੇ ਦਿਨ ਦੇ ਬੱਚੇ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸਬੰਧਤ ਨਹੀਂ ਹਾਂ।

6ਤਾਂ ਫਿਰ, ਆਓ ਅਸੀਂ ਦੂਜਿਆਂ ਵਰਗੇ ਨਾ ਹੋਈਏ, ਜੋ ਸੁੱਤੇ ਪਏ ਹਨ, ਪਰ ਆਓ ਅਸੀਂ ਜਾਗਦੇ ਅਤੇ ਸੁਚੇਤ ਰਹੀਏ।

7ਉਨ੍ਹਾਂ ਲਈ ਜਿਹੜੇ ਸੌਂਦੇ ਹਨ, ਉਹ ਰਾਤ ਨੂੰ ਹੀ ਸੌਂਦੇ ਹਨ, ਅਤੇ ਜਿਹੜੇ ਸ਼ਰਾਬੀ ਹੁੰਦੇ ਹਨ, ਉਹ ਰਾਤ ਨੂੰ ਸ਼ਰਾਬੀ ਹੋ ਜਾਂਦੇ ਹਨ।

8ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।

9ਕਿਉਂਕਿ ਪਰਮੇਸ਼ਵਰ ਨੇ ਸਾਨੂੰ ਆਪਣੇ ਕ੍ਰੋਧ ਦੇ ਲਈ ਨਹੀਂ ਸਗੋਂ ਸਾਡੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਮੁਕਤੀ ਪ੍ਰਾਪਤ ਕਰਨ ਲਈ ਨਿਯੁਕਤ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.