14ਮਸੀਹ ਯਿਸ਼ੂ ਵਿੱਚ ਸਾਡੇ ਪ੍ਰਭੂ ਦੀ ਵੱਡੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਮੇਰੇ ਉੱਤੇ ਹੋਈ।
15ਇਹ ਗੱਲ ਸੱਚ ਹੈ, ਜੋ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸ਼ੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ ਸੀ ਜਿਨ੍ਹਾਂ ਵਿੱਚੋਂ ਮੈਂ ਸਭ ਤੋਂ ਵੱਡਾ ਪਾਪੀ ਮੈਂ ਹਾਂ।
16ਪਰ ਇਸ ਲਈ ਮੇਰੇ ਉੱਤੇ ਪਰਮੇਸ਼ਵਰ ਦੀ ਦਯਾ ਹੋਈ ਤਾਂ ਜੋ ਮੇਰੇ ਵਿੱਚ ਜੋ ਕਿ ਸਭ ਤੋਂ ਵੱਡਾ ਪਾਪੀ ਹਾਂ, ਮਸੀਹ ਯਿਸ਼ੂ ਉਹਨਾਂ ਦੇ ਲਈ ਇੱਕ ਬੇਮਿਸਾਲ ਧੀਰਜ ਪ੍ਰਗਟ ਕਰ ਸਕਣ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਉਹ ਅਨੰਤ ਜੀਵਨ ਪ੍ਰਾਪਤ ਕਰਨਗੇ।
17ਹੁਣ ਸਦੀਵੀ ਰਾਜਾ, ਅਵਿਨਾਸ਼ੀ, ਅਦਿੱਖ, ਇੱਕੋ ਪਰਮੇਸ਼ਵਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
18ਹੇ ਮੇਰੇ ਪੁੱਤਰ ਤਿਮੋਥਿਉਸ, ਮੈਂ ਉਹਨਾਂ ਭਵਿੱਖਬਾਣੀਆਂ ਦੇ ਅਨੁਸਾਰ ਜਿਹੜੀਆਂ ਪਹਿਲਾਂ ਤੋਂ ਹੀ ਤੇਰੇ ਬਾਰੇ ਕੀਤੀਆਂ ਗਈਆਂ ਸਨ ਹੁਕਮ ਦਿੰਦਾ ਹਾਂ, ਤਾਂ ਜੋ ਉਹਨਾਂ ਨੂੰ ਯਾਦ ਕਰਕੇ ਤੂੰ ਚੰਗੀ ਤਰ੍ਹਾਂ ਝੂਠੀ ਸਿੱਖਿਆ ਦੇ ਵਿਰੁੱਧ ਇੱਕ ਲੜਾਈ ਨੂੰ ਲੜ ਸਕੇ,