9ਉਹ ਵਿਸ਼ਵਾਸ ਦੀਆਂ ਡੂੰਘੀਆਂ ਸੱਚਾਈਆਂ ਨੂੰ ਇੱਕ ਸਪੱਸ਼ਟ ਜ਼ਮੀਰ ਨਾਲ ਫੜ ਕੇ ਰੱਖਣ।
10ਉਹਨਾਂ ਸੇਵਕਾਂ ਨੂੰ ਪਹਿਲਾਂ ਪਰਖਿਆ ਜਾਣਾ ਚਾਹੀਦਾ ਹੈ ਅਤੇ ਫਿਰ ਜੇ ਉਹ ਨਿਰਦੋਸ਼ ਨਿੱਕਲਣ ਤਾਂ ਸੇਵਕਾਈ ਕਰਨ।
11ਇਸੇ ਤਰ੍ਹਾਂ, ਔਰਤਾਂ ਨੂੰ ਸਤਿਕਾਰ ਦੇ ਯੋਗ ਹੋਣਾ ਚਾਹੀਦਾ ਹੈ, ਗ਼ਲਤ ਗੱਲਾਂ ਕਰਨ ਵਾਲੀਆਂ ਨਹੀਂ ਬਲਕਿ ਸੁਸ਼ੀਲ ਅਤੇ ਹਰ ਚੀਜ਼ ਵਿੱਚ ਵਿਸ਼ਵਾਸਯੋਗ ਹੋਣ।
12ਸੇਵਕ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ ਅਤੇ ਉਸ ਨੂੰ ਆਪਣੇ ਬੱਚਿਆਂ ਅਤੇ ਪਰਿਵਾਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨਾ ਚਾਹੀਦਾ ਹੈ।
13ਜਿਨ੍ਹਾਂ ਨੇ ਆਪਣੀ ਸੇਵਾ ਦਾ ਕੰਮ ਚੰਗੀ ਤਰ੍ਹਾਂ ਕੀਤਾ ਉਹਨਾਂ ਨੇ ਮਸੀਹ ਯਿਸ਼ੂ ਵਿੱਚ ਆਪਣੇ ਵਿਸ਼ਵਾਸ ਦੀ ਸ਼ਾਨਦਾਰ ਸਥਾਪਨਾ ਅਤੇ ਮਹਾਨ ਭਰੋਸਾ ਪ੍ਰਾਪਤ ਕੀਤਾ ਹੈ।