1 ਤਿਮੋਥਿਉਸ 3

ਜਿਨ੍ਹਾਂ ਨੇ ਆਪਣੀ ਸੇਵਾ ਦਾ ਕੰਮ ਚੰਗੀ ਤਰ੍ਹਾਂ ਕੀਤਾ ਉਹਨਾਂ ਨੇ ਮਸੀਹ ਯਿਸ਼ੂ ਵਿੱਚ ਆਪਣੇ ਵਿਸ਼ਵਾਸ ਦੀ ਸ਼ਾਨਦਾਰ ਸਥਾਪਨਾ ਅਤੇ ਮਹਾਨ ਭਰੋਸਾ ਪ੍ਰਾਪਤ ਕੀਤਾ ਹੈ।

1 Timothy 3:13 (UKJV) For they that have used the office of a deacon well purchase to themselves a good degree, and great boldness in the faith which is in Christ Jesus.

11ਇਸੇ ਤਰ੍ਹਾਂ, ਔਰਤਾਂ ਨੂੰ ਸਤਿਕਾਰ ਦੇ ਯੋਗ ਹੋਣਾ ਚਾਹੀਦਾ ਹੈ, ਗ਼ਲਤ ਗੱਲਾਂ ਕਰਨ ਵਾਲੀਆਂ ਨਹੀਂ ਬਲਕਿ ਸੁਸ਼ੀਲ ਅਤੇ ਹਰ ਚੀਜ਼ ਵਿੱਚ ਵਿਸ਼ਵਾਸਯੋਗ ਹੋਣ।

12ਸੇਵਕ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ ਅਤੇ ਉਸ ਨੂੰ ਆਪਣੇ ਬੱਚਿਆਂ ਅਤੇ ਪਰਿਵਾਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨਾ ਚਾਹੀਦਾ ਹੈ।

13ਜਿਨ੍ਹਾਂ ਨੇ ਆਪਣੀ ਸੇਵਾ ਦਾ ਕੰਮ ਚੰਗੀ ਤਰ੍ਹਾਂ ਕੀਤਾ ਉਹਨਾਂ ਨੇ ਮਸੀਹ ਯਿਸ਼ੂ ਵਿੱਚ ਆਪਣੇ ਵਿਸ਼ਵਾਸ ਦੀ ਸ਼ਾਨਦਾਰ ਸਥਾਪਨਾ ਅਤੇ ਮਹਾਨ ਭਰੋਸਾ ਪ੍ਰਾਪਤ ਕੀਤਾ ਹੈ।

14ਹਾਲਾਂਕਿ ਮੈਨੂੰ ਤੇਰੇ ਕੋਲ ਜਲਦੀ ਆਉਣ ਦੀ ਉਮੀਦ ਹੈ ਤਦ ਵੀ ਮੈਂ ਤੁਹਾਨੂੰ ਇਹ ਨਿਰਦੇਸ਼ ਲਿਖ ਰਿਹਾ ਹਾਂ,

15ਜੇ ਮੈਨੂੰ ਕੁਝ ਦੇਰ ਹੋ ਜਾਵੇ, ਤਾਂ ਤੂੰ ਸਮਝ ਜਾਣਾ ਕਿ ਪਰਮੇਸ਼ਵਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਹੀਦਾ ਹੈ, ਜਿਹੜਾ ਜਿਉਂਦਾ ਪਰਮੇਸ਼ਵਰ ਦੇ ਕਲੀਸਿਆ ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.