12ਇਸ ਲਈ ਤੈਨੂੰ ਬੁੱਧ ਅਤੇ ਗਿਆਨ ਦਿੱਤਾ ਜਾਂਦਾ ਹੈ ਅਤੇ ਮੈਂ ਤੈਨੂੰ ਦੌਲਤ, ਸੰਪਤੀ ਅਤੇ ਇੱਜ਼ਤ ਵੀ ਦਿਆਂਗਾ, ਜਿਵੇਂ ਕਿ ਤੇਰੇ ਤੋਂ ਪਹਿਲਾਂ ਕਿਸੇ ਰਾਜੇ ਕੋਲ ਨਹੀਂ ਸੀ ਅਤੇ ਨਾ ਤੇਰੇ ਤੋਂ ਬਾਅਦ ਕਿਸੇ ਕੋਲ ਹੋਵੇਗੀ।”
13ਤਦ ਸ਼ਲੋਮੋਨ ਮੰਡਲੀ ਦੇ ਤੰਬੂ ਦੇ ਅੱਗੇ ਗਿਬਓਨ ਦੇ ਉੱਚੇ ਸਥਾਨ ਤੋਂ ਯੇਰੂਸ਼ਲੇਮ ਨੂੰ ਗਿਆ ਅਤੇ ਉਸ ਨੇ ਇਸਰਾਏਲ ਉੱਤੇ ਰਾਜ ਕੀਤਾ।
14ਸ਼ਲੋਮੋਨ ਨੇ ਰਥ ਅਤੇ ਘੋੜੇ ਇਕੱਠੇ ਕੀਤੇ; ਉਸਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜੇ ਸਨ, ਜੋ ਉਸਨੇ ਰਥਾਂ ਵਾਲੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਵੀ ਆਪਣੇ ਨਾਲ ਰੱਖੇ ਹੋਏ ਸਨ।
15ਰਾਜੇ ਨੇ ਯੇਰੂਸ਼ਲੇਮ ਵਿੱਚ ਚਾਂਦੀ ਅਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਅਤੇ ਹੰਜੀਰ ਦੇ ਰੁੱਖਾਂ ਵਾਂਗੂੰ ਬਹੁਤਾ ਕੀਤਾ।
16ਸ਼ਲੋਮੋਨ ਦੇ ਘੋੜੇ ਮਿਸਰ ਅਤੇ ਕਵੇ ਤੋਂ ਲਿਆਏ ਜਾਂਦੇ ਸਨ ਅਤੇ ਸ਼ਾਹੀ ਵਪਾਰੀ ਉਹਨਾਂ ਨੂੰ ਮੌਜ਼ੂਦਾ ਕੀਮਤ ਉੱਤੇ ਕਵੇ ਤੋਂ ਖਰੀਦ ਲੈਂਦੇ ਸਨ।