2 ਇਤਿਹਾਸ 1

ਰਾਜੇ ਨੇ ਯੇਰੂਸ਼ਲੇਮ ਵਿੱਚ ਚਾਂਦੀ ਅਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਅਤੇ ਹੰਜੀਰ ਦੇ ਰੁੱਖਾਂ ਵਾਂਗੂੰ ਬਹੁਤਾ ਕੀਤਾ।

2 Chronicles 1:15 (UKJV) And the king made silver and gold at Jerusalem as abundant as stones, and cedar trees made he as the sycomore trees that are in the vale for abundance.

13ਤਦ ਸ਼ਲੋਮੋਨ ਮੰਡਲੀ ਦੇ ਤੰਬੂ ਦੇ ਅੱਗੇ ਗਿਬਓਨ ਦੇ ਉੱਚੇ ਸਥਾਨ ਤੋਂ ਯੇਰੂਸ਼ਲੇਮ ਨੂੰ ਗਿਆ ਅਤੇ ਉਸ ਨੇ ਇਸਰਾਏਲ ਉੱਤੇ ਰਾਜ ਕੀਤਾ।

14ਸ਼ਲੋਮੋਨ ਨੇ ਰਥ ਅਤੇ ਘੋੜੇ ਇਕੱਠੇ ਕੀਤੇ; ਉਸਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜੇ ਸਨ, ਜੋ ਉਸਨੇ ਰਥਾਂ ਵਾਲੇ ਸ਼ਹਿਰਾਂ ਵਿੱਚ ਅਤੇ ਯੇਰੂਸ਼ਲੇਮ ਵਿੱਚ ਵੀ ਆਪਣੇ ਨਾਲ ਰੱਖੇ ਹੋਏ ਸਨ।

15ਰਾਜੇ ਨੇ ਯੇਰੂਸ਼ਲੇਮ ਵਿੱਚ ਚਾਂਦੀ ਅਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਅਤੇ ਹੰਜੀਰ ਦੇ ਰੁੱਖਾਂ ਵਾਂਗੂੰ ਬਹੁਤਾ ਕੀਤਾ।

16ਸ਼ਲੋਮੋਨ ਦੇ ਘੋੜੇ ਮਿਸਰ ਅਤੇ ਕਵੇ ਤੋਂ ਲਿਆਏ ਜਾਂਦੇ ਸਨ ਅਤੇ ਸ਼ਾਹੀ ਵਪਾਰੀ ਉਹਨਾਂ ਨੂੰ ਮੌਜ਼ੂਦਾ ਕੀਮਤ ਉੱਤੇ ਕਵੇ ਤੋਂ ਖਰੀਦ ਲੈਂਦੇ ਸਨ।

17ਉਹਨਾਂ ਨੇ ਮਿਸਰ ਤੋਂ ਇੱਕ ਰੱਥ ਛੇ ਸੌ ਸ਼ੈਕੇਲ ਚਾਂਦੀ ਦਾ ਅਤੇ ਇੱਕ ਘੋੜਾ ਇੱਕ ਸੌ ਪੰਜਾਹ ਵਿੱਚ ਲਿਆਇਆ ਅਤੇ ਹਿੱਤੀਆਂ ਅਤੇ ਅਰਾਮੀਆਂ ਦੇ ਸਾਰੇ ਰਾਜਿਆਂ ਨੂੰ ਵੀ ਭੇਜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.