2 ਇਤਿਹਾਸ 1

ਸ਼ਲੋਮੋਨ ਨੇ ਪਰਮੇਸ਼ਵਰ ਨੂੰ ਉੱਤਰ ਦਿੱਤਾ, “ਤੂੰ ਮੇਰੇ ਪਿਤਾ ਦਾਵੀਦ ਉੱਤੇ ਬਹੁਤ ਵੱਡੀ ਦਯਾ ਕੀਤੀ ਹੈ ਅਤੇ ਉਸ ਦੀ ਥਾਂ ਮੈਨੂੰ ਰਾਜਾ ਬਣਾਇਆ ਹੈ।

2 Chronicles 1:8 (UKJV) And Solomon said unto God, You have showed great mercy unto David my father, and have made me to reign in his position.

6ਸ਼ਲੋਮੋਨ ਮੰਡਲੀ ਦੇ ਤੰਬੂ ਵਿੱਚ ਯਾਹਵੇਹ ਦੇ ਅੱਗੇ ਪਿੱਤਲ ਦੀ ਜਗਵੇਦੀ ਉੱਤੇ ਗਿਆ ਅਤੇ ਉਸ ਉੱਤੇ ਇੱਕ ਹਜ਼ਾਰ ਹੋਮ ਦੀਆਂ ਭੇਟਾਂ ਚੜ੍ਹਾਈਆਂ।

7ਉਸ ਰਾਤ ਪਰਮੇਸ਼ਵਰ ਨੇ ਸ਼ਲੋਮੋਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਕਿਹਾ, “ਜੋ ਕੁਝ ਤੂੰ ਚਾਹੁੰਦਾ ਹੈ ਮੰਗ ਮੈਂ ਤੈਨੂੰ ਦੇਵਾਂ।”

8ਸ਼ਲੋਮੋਨ ਨੇ ਪਰਮੇਸ਼ਵਰ ਨੂੰ ਉੱਤਰ ਦਿੱਤਾ, “ਤੂੰ ਮੇਰੇ ਪਿਤਾ ਦਾਵੀਦ ਉੱਤੇ ਬਹੁਤ ਵੱਡੀ ਦਯਾ ਕੀਤੀ ਹੈ ਅਤੇ ਉਸ ਦੀ ਥਾਂ ਮੈਨੂੰ ਰਾਜਾ ਬਣਾਇਆ ਹੈ।

9ਹੁਣ, ਹੇ ਯਾਹਵੇਹ ਪਰਮੇਸ਼ਵਰ, ਮੇਰੇ ਪਿਤਾ ਦਾਵੀਦ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ, ਕਿਉਂ ਜੋ ਤੂੰ ਮੈਨੂੰ ਧਰਤੀ ਦੀ ਧੂੜ ਵਾਂਗ ਅਣਗਿਣਤ ਲੋਕਾਂ ਉੱਤੇ ਰਾਜਾ ਬਣਾਇਆ ਹੈ।

10ਮੈਨੂੰ ਬੁੱਧ ਅਤੇ ਗਿਆਨ ਦੇ ਤਾਂ ਜੋ ਮੈਂ ਇਸ ਪਰਜਾ ਦੀ ਅਗਵਾਈ ਕਰਾਂ ਕਿਉਂ ਜੋ ਤੇਰੀ ਇਸ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.