2 ਇਤਿਹਾਸ 10

ਇਸ ਲਈ ਰਾਜੇ ਨੇ ਲੋਕਾਂ ਦੀ ਗੱਲ ਨਾ ਸੁਣੀ, ਕਿਉਂਕਿ ਇਹ ਘਟਨਾ ਪਰਮੇਸ਼ਵਰ ਵੱਲੋਂ ਸੀ ਤਾਂ ਜੋ ਉਸ ਬਚਨ ਨੂੰ ਪੂਰਾ ਕਰੇ ਜੋ ਯਾਹਵੇਹ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਸ਼ੀਲੋਹਨੀ ਅਹੀਯਾਹ ਰਾਹੀਂ ਬੋਲਿਆ ਸੀ।

2 Chronicles 10:15 (UKJV) So the king hearkened not unto the people: for the cause was of God, that the LORD might perform his word, which he spoke by the hand of Ahijah the Shilonite to Jeroboam the son of Nebat.

13ਰਾਜੇ ਨੇ ਉਹਨਾਂ ਨੂੰ ਸਖ਼ਤੀ ਨਾਲ ਜਵਾਬ ਦਿੱਤਾ ਅਤੇ ਉਸ ਨੇ ਬਜ਼ੁਰਗਾਂ ਦੀ ਸਲਾਹ ਨੂੰ ਠੁਕਰਾ ਦਿੱਤਾ।

14ਅਤੇ ਨੌਜਵਾਨਾਂ ਦੀ ਸਲਾਹ ਮੰਨ ਲਈ ਅਤੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰਾ ਕਰ ਦਿੱਤਾ ਸੀ ਅਤੇ ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ, ਪਰ ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।”

15ਇਸ ਲਈ ਰਾਜੇ ਨੇ ਲੋਕਾਂ ਦੀ ਗੱਲ ਨਾ ਸੁਣੀ, ਕਿਉਂਕਿ ਇਹ ਘਟਨਾ ਪਰਮੇਸ਼ਵਰ ਵੱਲੋਂ ਸੀ ਤਾਂ ਜੋ ਉਸ ਬਚਨ ਨੂੰ ਪੂਰਾ ਕਰੇ ਜੋ ਯਾਹਵੇਹ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਸ਼ੀਲੋਹਨੀ ਅਹੀਯਾਹ ਰਾਹੀਂ ਬੋਲਿਆ ਸੀ।

16ਜਦੋਂ ਸਾਰੇ ਇਸਰਾਏਲ ਨੇ ਵੇਖਿਆ ਕਿ ਰਾਜੇ ਨੇ ਉਹਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ, ਤਾਂ ਉਹਨਾਂ ਨੇ ਰਾਜੇ ਨੂੰ ਉੱਤਰ ਦਿੱਤਾ, “ਦਾਵੀਦ ਦੇ ਨਾਲ ਸਾਡਾ ਕੀ ਹਿੱਸਾ ਹੈ, ਯੱਸੀ ਦੇ ਪੁੱਤਰ ਨਾਲ ਸਾਡੀ ਕੀ ਵੰਡ ਵਿਹਾਰ ਹੈ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ! ਹੇ ਦਾਵੀਦ, ਆਪਣੇ ਘਰ ਦੀ ਦੇਖਭਾਲ ਕਰ!” ਇਸ ਲਈ ਸਾਰੇ ਇਸਰਾਏਲੀ ਆਪਣੇ ਘਰਾਂ ਨੂੰ ਚਲੇ ਗਏ।

17ਪਰ ਇਸਰਾਏਲੀ ਜਿਹੜੇ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ, ਰਹਬੁਆਮ ਅਜੇ ਵੀ ਉਹਨਾਂ ਉੱਤੇ ਰਾਜ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.