2 ਇਤਿਹਾਸ 10

ਜਦੋਂ ਸਾਰੇ ਇਸਰਾਏਲ ਨੇ ਵੇਖਿਆ ਕਿ ਰਾਜੇ ਨੇ ਉਹਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ, ਤਾਂ ਉਹਨਾਂ ਨੇ ਰਾਜੇ ਨੂੰ ਉੱਤਰ ਦਿੱਤਾ, “ਦਾਵੀਦ ਦੇ ਨਾਲ ਸਾਡਾ ਕੀ ਹਿੱਸਾ ਹੈ, ਯੱਸੀ ਦੇ ਪੁੱਤਰ ਨਾਲ ਸਾਡੀ ਕੀ ਵੰਡ ਵਿਹਾਰ ਹੈ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ! ਹੇ ਦਾਵੀਦ, ਆਪਣੇ ਘਰ ਦੀ ਦੇਖਭਾਲ ਕਰ!” ਇਸ ਲਈ ਸਾਰੇ ਇਸਰਾਏਲੀ ਆਪਣੇ ਘਰਾਂ ਨੂੰ ਚਲੇ ਗਏ।

2 Chronicles 10:16 (UKJV) And when all Israel saw that the king would not hearken unto them, the people answered the king, saying, What portion have we in David? and we have none inheritance in the son of Jesse: every man to your tents, O Israel: and now, David, see to yours own house. So all Israel went to their tents.

14ਅਤੇ ਨੌਜਵਾਨਾਂ ਦੀ ਸਲਾਹ ਮੰਨ ਲਈ ਅਤੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰਾ ਕਰ ਦਿੱਤਾ ਸੀ ਅਤੇ ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ, ਪਰ ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।”

15ਇਸ ਲਈ ਰਾਜੇ ਨੇ ਲੋਕਾਂ ਦੀ ਗੱਲ ਨਾ ਸੁਣੀ, ਕਿਉਂਕਿ ਇਹ ਘਟਨਾ ਪਰਮੇਸ਼ਵਰ ਵੱਲੋਂ ਸੀ ਤਾਂ ਜੋ ਉਸ ਬਚਨ ਨੂੰ ਪੂਰਾ ਕਰੇ ਜੋ ਯਾਹਵੇਹ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਸ਼ੀਲੋਹਨੀ ਅਹੀਯਾਹ ਰਾਹੀਂ ਬੋਲਿਆ ਸੀ।

16ਜਦੋਂ ਸਾਰੇ ਇਸਰਾਏਲ ਨੇ ਵੇਖਿਆ ਕਿ ਰਾਜੇ ਨੇ ਉਹਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ, ਤਾਂ ਉਹਨਾਂ ਨੇ ਰਾਜੇ ਨੂੰ ਉੱਤਰ ਦਿੱਤਾ, “ਦਾਵੀਦ ਦੇ ਨਾਲ ਸਾਡਾ ਕੀ ਹਿੱਸਾ ਹੈ, ਯੱਸੀ ਦੇ ਪੁੱਤਰ ਨਾਲ ਸਾਡੀ ਕੀ ਵੰਡ ਵਿਹਾਰ ਹੈ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ! ਹੇ ਦਾਵੀਦ, ਆਪਣੇ ਘਰ ਦੀ ਦੇਖਭਾਲ ਕਰ!” ਇਸ ਲਈ ਸਾਰੇ ਇਸਰਾਏਲੀ ਆਪਣੇ ਘਰਾਂ ਨੂੰ ਚਲੇ ਗਏ।

17ਪਰ ਇਸਰਾਏਲੀ ਜਿਹੜੇ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ, ਰਹਬੁਆਮ ਅਜੇ ਵੀ ਉਹਨਾਂ ਉੱਤੇ ਰਾਜ ਕਰਦਾ ਸੀ।

18ਰਾਜਾ ਰਹਬੁਆਮ ਨੇ ਅਦੋਨੀਰਾਮ ਨੂੰ ਬਾਹਰ ਭੇਜਿਆ, ਜੋ ਜਬਰੀ ਮਜ਼ਦੂਰੀ ਕਰਨ ਵਾਲਿਆ ਦਾ ਮੁਖੀ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਓ ਕਰਕੇ ਮਾਰ ਦਿੱਤਾ। ਤਾਂ ਰਾਜਾ ਰਹਬੁਆਮ ਜਲਦੀ ਨਾਲ ਆਪਣੇ ਰੱਥ ਉੱਤੇ ਚੜ੍ਹ ਕੇ ਯੇਰੂਸ਼ਲੇਮ ਨੂੰ ਭੱਜ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.