17ਪਰ ਇਸਰਾਏਲੀ ਜਿਹੜੇ ਯਹੂਦਾਹ ਦੇ ਨਗਰਾਂ ਵਿੱਚ ਰਹਿੰਦੇ ਸਨ, ਰਹਬੁਆਮ ਅਜੇ ਵੀ ਉਹਨਾਂ ਉੱਤੇ ਰਾਜ ਕਰਦਾ ਸੀ।
18ਰਾਜਾ ਰਹਬੁਆਮ ਨੇ ਅਦੋਨੀਰਾਮ ਨੂੰ ਬਾਹਰ ਭੇਜਿਆ, ਜੋ ਜਬਰੀ ਮਜ਼ਦੂਰੀ ਕਰਨ ਵਾਲਿਆ ਦਾ ਮੁਖੀ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਓ ਕਰਕੇ ਮਾਰ ਦਿੱਤਾ। ਤਾਂ ਰਾਜਾ ਰਹਬੁਆਮ ਜਲਦੀ ਨਾਲ ਆਪਣੇ ਰੱਥ ਉੱਤੇ ਚੜ੍ਹ ਕੇ ਯੇਰੂਸ਼ਲੇਮ ਨੂੰ ਭੱਜ ਗਿਆ।
19ਇਸ ਲਈ ਇਸਰਾਏਲ ਅੱਜ ਤੱਕ ਦਾਵੀਦ ਦੇ ਘਰਾਣੇ ਦੇ ਵਿਰੁੱਧ ਬਗਾਵਤ ਕਰਦਾ ਹੈ।