1ਰਹਬੁਆਮ ਸ਼ੇਕੇਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਉੱਥੇ ਗਿਆ ਸੀ।
2ਜਦੋਂ ਨੇਬਾਥ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ (ਉਹ ਮਿਸਰ ਵਿੱਚ ਹੀ ਸੀ, ਜਿੱਥੋਂ ਉਹ ਰਾਜਾ ਸ਼ਲੋਮੋਨ ਤੋਂ ਭੱਜ ਗਿਆ ਸੀ), ਉਹ ਮਿਸਰ ਤੋਂ ਮੁੜ ਆਇਆ।
3ਇਸ ਲਈ ਉਹਨਾਂ ਨੇ ਯਾਰਾਬੁਆਮ ਨੂੰ ਬੁਲਾਇਆ ਅਤੇ ਉਹ ਅਤੇ ਸਾਰਾ ਇਸਰਾਏਲ ਰਹਬੁਆਮ ਕੋਲ ਗਏ ਅਤੇ ਉਸ ਨਾਲ ਗੱਲ ਕੀਤੀ,
4“ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਸੀ, ਪਰ ਹੁਣ ਉਸ ਕਠੋਰ ਮਿਹਨਤ ਅਤੇ ਭਾਰੇ ਜੂਲੇ ਨੂੰ ਜੋ ਉਸ ਨੇ ਸਾਡੇ ਉੱਤੇ ਪਾਇਆ ਹੈ ਉਸਨੂੰ ਹਲਕਾ ਕਰ ਤਾਂ ਅਸੀਂ ਤੇਰੀ ਸੇਵਾ ਕਰਾਂਗੇ।”
5ਰਹਬੁਆਮ ਨੇ ਉੱਤਰ ਦਿੱਤਾ, “ਤਿੰਨ ਦਿਨਾਂ ਵਿੱਚ ਮੇਰੇ ਕੋਲ ਵਾਪਸ ਆ ਜਾ।” ਇਸ ਲਈ ਲੋਕ ਚਲੇ ਗਏ।