2 ਇਤਿਹਾਸ 10

“ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਸੀ, ਪਰ ਹੁਣ ਉਸ ਕਠੋਰ ਮਿਹਨਤ ਅਤੇ ਭਾਰੇ ਜੂਲੇ ਨੂੰ ਜੋ ਉਸ ਨੇ ਸਾਡੇ ਉੱਤੇ ਪਾਇਆ ਹੈ ਉਸਨੂੰ ਹਲਕਾ ਕਰ ਤਾਂ ਅਸੀਂ ਤੇਰੀ ਸੇਵਾ ਕਰਾਂਗੇ।”

2 Chronicles 10:4 (UKJV) Your father made our yoke grievous: now therefore ease you somewhat the grievous servitude of your father, and his heavy yoke that he put upon us, and we will serve you.

2ਜਦੋਂ ਨੇਬਾਥ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ (ਉਹ ਮਿਸਰ ਵਿੱਚ ਹੀ ਸੀ, ਜਿੱਥੋਂ ਉਹ ਰਾਜਾ ਸ਼ਲੋਮੋਨ ਤੋਂ ਭੱਜ ਗਿਆ ਸੀ), ਉਹ ਮਿਸਰ ਤੋਂ ਮੁੜ ਆਇਆ।

3ਇਸ ਲਈ ਉਹਨਾਂ ਨੇ ਯਾਰਾਬੁਆਮ ਨੂੰ ਬੁਲਾਇਆ ਅਤੇ ਉਹ ਅਤੇ ਸਾਰਾ ਇਸਰਾਏਲ ਰਹਬੁਆਮ ਕੋਲ ਗਏ ਅਤੇ ਉਸ ਨਾਲ ਗੱਲ ਕੀਤੀ,

4“ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਸੀ, ਪਰ ਹੁਣ ਉਸ ਕਠੋਰ ਮਿਹਨਤ ਅਤੇ ਭਾਰੇ ਜੂਲੇ ਨੂੰ ਜੋ ਉਸ ਨੇ ਸਾਡੇ ਉੱਤੇ ਪਾਇਆ ਹੈ ਉਸਨੂੰ ਹਲਕਾ ਕਰ ਤਾਂ ਅਸੀਂ ਤੇਰੀ ਸੇਵਾ ਕਰਾਂਗੇ।”

5ਰਹਬੁਆਮ ਨੇ ਉੱਤਰ ਦਿੱਤਾ, “ਤਿੰਨ ਦਿਨਾਂ ਵਿੱਚ ਮੇਰੇ ਕੋਲ ਵਾਪਸ ਆ ਜਾ।” ਇਸ ਲਈ ਲੋਕ ਚਲੇ ਗਏ।

6ਤਦ ਰਾਜਾ ਰਹਬੁਆਮ ਨੇ ਉਹਨਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸ਼ਲੋਮੋਨ ਦੇ ਜੀਵਨ ਕਾਲ ਵਿੱਚ ਉਸ ਦੀ ਸੇਵਾ ਕਰਦੇ ਸਨ ਅਤੇ ਪੁੱਛਿਆ, ਤੁਹਾਡੀ ਕੀ ਸਲਾਹ ਹੈ? ਮੈਂ ਇੰਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.