2 ਇਤਿਹਾਸ 10

ਤਦ ਰਾਜਾ ਰਹਬੁਆਮ ਨੇ ਉਹਨਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸ਼ਲੋਮੋਨ ਦੇ ਜੀਵਨ ਕਾਲ ਵਿੱਚ ਉਸ ਦੀ ਸੇਵਾ ਕਰਦੇ ਸਨ ਅਤੇ ਪੁੱਛਿਆ, ਤੁਹਾਡੀ ਕੀ ਸਲਾਹ ਹੈ? ਮੈਂ ਇੰਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?

2 Chronicles 10:6 (UKJV) And king Rehoboam took counsel with the old men that had stood before Solomon his father while he yet lived, saying, What counsel give all of you me to return answer to this people?

4“ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਸੀ, ਪਰ ਹੁਣ ਉਸ ਕਠੋਰ ਮਿਹਨਤ ਅਤੇ ਭਾਰੇ ਜੂਲੇ ਨੂੰ ਜੋ ਉਸ ਨੇ ਸਾਡੇ ਉੱਤੇ ਪਾਇਆ ਹੈ ਉਸਨੂੰ ਹਲਕਾ ਕਰ ਤਾਂ ਅਸੀਂ ਤੇਰੀ ਸੇਵਾ ਕਰਾਂਗੇ।”

5ਰਹਬੁਆਮ ਨੇ ਉੱਤਰ ਦਿੱਤਾ, “ਤਿੰਨ ਦਿਨਾਂ ਵਿੱਚ ਮੇਰੇ ਕੋਲ ਵਾਪਸ ਆ ਜਾ।” ਇਸ ਲਈ ਲੋਕ ਚਲੇ ਗਏ।

6ਤਦ ਰਾਜਾ ਰਹਬੁਆਮ ਨੇ ਉਹਨਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸ਼ਲੋਮੋਨ ਦੇ ਜੀਵਨ ਕਾਲ ਵਿੱਚ ਉਸ ਦੀ ਸੇਵਾ ਕਰਦੇ ਸਨ ਅਤੇ ਪੁੱਛਿਆ, ਤੁਹਾਡੀ ਕੀ ਸਲਾਹ ਹੈ? ਮੈਂ ਇੰਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?

7ਉਹਨਾਂ ਨੇ ਉੱਤਰ ਦਿੱਤਾ, “ਜੇਕਰ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋਗੇ ਅਤੇ ਉਹਨਾਂ ਨੂੰ ਖੁਸ਼ ਕਰੋਗੇ ਅਤੇ ਉਹਨਾਂ ਨੂੰ ਚੰਗਾ ਉੱਤਰ ਦਿਓਗੇ, ਤਾਂ ਉਹ ਹਮੇਸ਼ਾ ਤੁਹਾਡੇ ਸੇਵਕ ਹੋਣਗੇ।”

8ਪਰ ਰਹਬੁਆਮ ਨੇ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ ਉਹਨਾਂ ਨੌਜਵਾਨਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਨਾਲ ਵੱਡੇ ਹੋਏ ਸਨ ਅਤੇ ਉਸ ਦੀ ਸੇਵਾ ਕਰ ਰਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.