7ਉਹਨਾਂ ਨੇ ਉੱਤਰ ਦਿੱਤਾ, “ਜੇਕਰ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋਗੇ ਅਤੇ ਉਹਨਾਂ ਨੂੰ ਖੁਸ਼ ਕਰੋਗੇ ਅਤੇ ਉਹਨਾਂ ਨੂੰ ਚੰਗਾ ਉੱਤਰ ਦਿਓਗੇ, ਤਾਂ ਉਹ ਹਮੇਸ਼ਾ ਤੁਹਾਡੇ ਸੇਵਕ ਹੋਣਗੇ।”
8ਪਰ ਰਹਬੁਆਮ ਨੇ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ ਉਹਨਾਂ ਨੌਜਵਾਨਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਨਾਲ ਵੱਡੇ ਹੋਏ ਸਨ ਅਤੇ ਉਸ ਦੀ ਸੇਵਾ ਕਰ ਰਹੇ ਸਨ।
9ਉਸ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੀ ਕੀ ਸਲਾਹ ਹੈ? ਅਸੀਂ ਉਹਨਾਂ ਲੋਕਾਂ ਨੂੰ ਕੀ ਜਵਾਬ ਦੇਈਏ ਜਿਹੜੇ ਮੈਨੂੰ ਕਹਿੰਦੇ ਹਨ, ‘ਉਸ ਜੂਲੇ ਨੂੰ ਹਲਕਾ ਕਰ ਜੋ ਤੇਰੇ ਪਿਤਾ ਨੇ ਸਾਡੇ ਉੱਤੇ ਪਾਇਆ ਹੈ’?”
10ਤਾਂ ਉਹ ਨੌਜਵਾਨ ਜਿਹੜੇ ਉਸ ਨਾਲ ਵੱਡੇ ਹੋਏ ਸਨ ਉਸਨੂੰ ਉੱਤਰ ਦਿੱਤਾ, “ਲੋਕਾਂ ਨੇ ਤੁਹਾਨੂੰ ਕਿਹਾ ਹੈ, ‘ਤੇਰੇ ਪਿਤਾ ਨੇ ਸਾਡੇ ਉੱਤੇ ਭਾਰਾ ਜੂਲਾ ਪਾਇਆ ਹੈ, ਪਰ ਸਾਡੇ ਜੂਲੇ ਨੂੰ ਹਲਕਾ ਕਰ।’ ਹੁਣ ਉਹਨਾਂ ਨੂੰ ਦੱਸ, ‘ਮੇਰੀ ਚੀਚੀ ਵੀ ਮੇਰੇ ਪਿਤਾ ਦੀ ਕਮਰ ਨਾਲੋਂ ਮੋਟੀ ਹੈ।
11ਮੇਰੇ ਪਿਤਾ ਨੇ ਤੁਹਾਡੇ ਉੱਤੇ ਇੱਕ ਭਾਰਾ ਜੂਲਾ ਰੱਖਿਆ ਸੀ, ਮੈਂ ਇਸਨੂੰ ਹੋਰ ਵੀ ਭਾਰਾ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਰੜੇ ਨਾਲ ਮਾਰਿਆ, ਪਰ ਮੈਂ ਤੈਨੂੰ ਬਿੱਛੂਆਂ ਨਾਲ ਕੋਰੜੇ ਮਾਰਾਂਗਾ।’ ”