2 ਇਤਿਹਾਸ 11

ਲੇਵੀਆਂ ਨੇ ਵੀ ਆਪਣੀਆਂ ਚਰਾਂਦਾਂ ਅਤੇ ਜਾਇਦਾਦਾਂ ਨੂੰ ਛੱਡ ਦਿੱਤਾ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਆ ਗਏ ਕਿਉਂਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਹਨਾਂ ਨੂੰ ਯਾਹਵੇਹ ਦੇ ਜਾਜਕ ਵਜੋਂ ਰੱਦ ਕਰ ਦਿੱਤਾ ਸੀ।

2 Chronicles 11:14 (UKJV) For the Levites left their suburbs and their possession, and came to Judah and Jerusalem: for Jeroboam and his sons had cast them off from executing the priest's office unto the LORD:

12ਉਸ ਨੇ ਸਾਰੇ ਸ਼ਹਿਰਾਂ ਵਿੱਚ ਢਾਲ਼ਾਂ ਅਤੇ ਬਰਛੇ ਰੱਖੇ ਅਤੇ ਉਹਨਾਂ ਨੂੰ ਬਹੁਤ ਮਜ਼ਬੂਤ ਬਣਾਇਆ। ਇਸ ਲਈ ਯਹੂਦਾਹ ਅਤੇ ਬਿਨਯਾਮੀਨ ਉਸ ਦੇ ਸਨ।

13ਇਸਰਾਏਲ ਦੇ ਸਾਰੇ ਜ਼ਿਲ੍ਹਿਆਂ ਦੇ ਜਾਜਕਾਂ ਅਤੇ ਲੇਵੀਆਂ ਨੇ ਉਸਦਾ ਸਾਥ ਦਿੱਤਾ।

14ਲੇਵੀਆਂ ਨੇ ਵੀ ਆਪਣੀਆਂ ਚਰਾਂਦਾਂ ਅਤੇ ਜਾਇਦਾਦਾਂ ਨੂੰ ਛੱਡ ਦਿੱਤਾ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਆ ਗਏ ਕਿਉਂਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਹਨਾਂ ਨੂੰ ਯਾਹਵੇਹ ਦੇ ਜਾਜਕ ਵਜੋਂ ਰੱਦ ਕਰ ਦਿੱਤਾ ਸੀ।

15ਜਦੋਂ ਉਸਨੇ ਉੱਚੀਆਂ ਥਾਵਾਂ ਅਤੇ ਬੱਕਰੀ ਲਈ ਆਪਣੇ ਜਾਜਕ ਨਿਯੁਕਤ ਕੀਤੇ ਸਨ ਅਤੇ ਵੱਛੇ ਦੀਆਂ ਮੂਰਤੀਆਂ ਜੋ ਉਸਨੇ ਬਣਾਈਆਂ ਸਨ।

16ਅਤੇ ਉਹਨਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯੇਰੂਸ਼ਲੇਮ ਵਿੱਚ ਆਏ ਕਿ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਦੇ ਅੱਗੇ ਭੇਟ ਚੜ੍ਹਾਉਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.