2 ਇਤਿਹਾਸ 11

ਅਤੇ ਉਹਨਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯੇਰੂਸ਼ਲੇਮ ਵਿੱਚ ਆਏ ਕਿ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਦੇ ਅੱਗੇ ਭੇਟ ਚੜ੍ਹਾਉਣ।

2 Chronicles 11:16 (UKJV) And after them out of all the tribes of Israel such as set their hearts to seek the LORD God of Israel came to Jerusalem, to sacrifice unto the LORD God of their fathers.

14ਲੇਵੀਆਂ ਨੇ ਵੀ ਆਪਣੀਆਂ ਚਰਾਂਦਾਂ ਅਤੇ ਜਾਇਦਾਦਾਂ ਨੂੰ ਛੱਡ ਦਿੱਤਾ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਵਿੱਚ ਆ ਗਏ ਕਿਉਂਕਿ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਹਨਾਂ ਨੂੰ ਯਾਹਵੇਹ ਦੇ ਜਾਜਕ ਵਜੋਂ ਰੱਦ ਕਰ ਦਿੱਤਾ ਸੀ।

15ਜਦੋਂ ਉਸਨੇ ਉੱਚੀਆਂ ਥਾਵਾਂ ਅਤੇ ਬੱਕਰੀ ਲਈ ਆਪਣੇ ਜਾਜਕ ਨਿਯੁਕਤ ਕੀਤੇ ਸਨ ਅਤੇ ਵੱਛੇ ਦੀਆਂ ਮੂਰਤੀਆਂ ਜੋ ਉਸਨੇ ਬਣਾਈਆਂ ਸਨ।

16ਅਤੇ ਉਹਨਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯੇਰੂਸ਼ਲੇਮ ਵਿੱਚ ਆਏ ਕਿ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਦੇ ਅੱਗੇ ਭੇਟ ਚੜ੍ਹਾਉਣ।

17ਸੋ ਉਹਨਾਂ ਨੇ ਯਹੂਦਾਹ ਦੇ ਰਾਜ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨਾਂ ਸਾਲਾਂ ਤੱਕ ਸ਼ਲੋਮੋਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਓਹ ਤਿੰਨ ਵਰ੍ਹੇ ਦਾਵੀਦ ਅਤੇ ਸ਼ਲੋਮੋਨ ਦੇ ਰਾਹ ਉੱਤੇ ਤੁਰਦੇ ਰਹੇ।

18ਅਤੇ ਰਹਬੁਆਮ ਨੇ ਦਾਵੀਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹਾਇਲ ਦੀ ਧੀ ਮਹਲਥ ਨੂੰ ਵਿਆਹ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.