17ਸੋ ਉਹਨਾਂ ਨੇ ਯਹੂਦਾਹ ਦੇ ਰਾਜ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨਾਂ ਸਾਲਾਂ ਤੱਕ ਸ਼ਲੋਮੋਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਓਹ ਤਿੰਨ ਵਰ੍ਹੇ ਦਾਵੀਦ ਅਤੇ ਸ਼ਲੋਮੋਨ ਦੇ ਰਾਹ ਉੱਤੇ ਤੁਰਦੇ ਰਹੇ।
18ਅਤੇ ਰਹਬੁਆਮ ਨੇ ਦਾਵੀਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹਾਇਲ ਦੀ ਧੀ ਮਹਲਥ ਨੂੰ ਵਿਆਹ ਲਿਆ।
19ਉਸ ਨੇ ਉਸ ਦੇ ਪੁੱਤਰਾਂ ਨੂੰ ਜਨਮ ਦਿੱਤਾ, ਜਿਨ੍ਹਾਂ ਦਾ ਨਾਮ ਯਊਸ਼, ਸਮਰਯਾਹ ਅਤੇ ਜ਼ਹਾਮ ਸੀ।
20ਫਿਰ ਉਸ ਨੇ ਅਬਸ਼ਾਲੋਮ ਦੀ ਧੀ ਮਕਾਹ ਨਾਲ ਵਿਆਹ ਕੀਤਾ, ਜਿਸ ਤੋਂ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਪੈਦਾ ਹੋਏ।
21ਰਹਬੁਆਮ ਅਬਸ਼ਾਲੋਮ ਦੀ ਧੀ ਮਕਾਹ ਨੂੰ ਆਪਣੀਆਂ ਸਾਰੀਆਂ ਪਤਨੀਆਂ ਅਤੇ ਰਖੇਲਾਂ ਨਾਲੋਂ ਵੱਧ ਪਿਆਰ ਕਰਦਾ ਸੀ। ਕੁੱਲ ਮਿਲਾ ਕੇ, ਉਸ ਦੀਆਂ ਅਠਾਰਾਂ ਪਤਨੀਆਂ ਅਤੇ ਸੱਠ ਰਖੇਲਾਂ, ਅਠਾਈ ਪੁੱਤਰ ਅਤੇ ਸੱਠ ਧੀਆਂ ਸਨ।