2ਪਰ ਯਾਹਵੇਹ ਦਾ ਇਹ ਬਚਨ ਪਰਮੇਸ਼ਵਰ ਦੇ ਮਨੁੱਖ ਸ਼ਮਅਯਾਹ ਕੋਲ ਆਇਆ:
3“ਯਹੂਦਾਹ ਦੇ ਰਾਜਾ ਸ਼ਲੋਮੋਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਇਸਰਾਏਲ ਨੂੰ ਆਖ,
4‘ਯਾਹਵੇਹ ਇਸ ਤਰ੍ਹਾਂ ਆਖਦਾ ਹੈ ਕਿ ਆਪਣੇ ਭਰਾਵਾਂ ਇਸਰਾਏਲੀਆਂ ਨਾਲ ਲੜਨ ਲਈ ਉੱਪਰ ਨਾ ਜਾਓ। ਤੁਸੀਂ ਸਾਰੇ ਆਪੋ-ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੇ ਵੱਲੋਂ ਹੈ।’ ” ਇਸ ਲਈ ਉਹਨਾਂ ਨੇ ਯਾਹਵੇਹ ਦੇ ਬਚਨ ਨੂੰ ਮੰਨ ਲਿਆ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨਾ ਹੀ ਮੁੜ ਗਏ।
5ਰਹਬੁਆਮ ਯੇਰੂਸ਼ਲੇਮ ਵਿੱਚ ਰਹਿੰਦਾ ਸੀ ਅਤੇ ਯਹੂਦਾਹ ਵਿੱਚ ਬਚਾਓ ਲਈ ਸ਼ਹਿਰ ਬਣਾਏ:
6ਬੈਤਲਹਮ, ਏਤਾਮ, ਤਕੋਆ,