2 ਇਤਿਹਾਸ 12

ਇਸ ਲਈ ਰਾਜਾ ਰਹਬੁਆਮ ਨੇ ਉਹਨਾਂ ਨੂੰ ਬਦਲਣ ਲਈ ਪਿੱਤਲ ਦੀਆਂ ਢਾਲ਼ਾਂ ਬਣਵਾਈਆਂ ਅਤੇ ਇਨ੍ਹਾਂ ਨੂੰ ਸ਼ਾਹੀ ਮਹਿਲ ਦੇ ਪ੍ਰਵੇਸ਼ ਦੁਆਰ ਉੱਤੇ ਪਹਿਰੇਦਾਰਾਂ ਨੂੰ ਸੌਂਪ ਦਿੱਤਾ।

2 Chronicles 12:10 (UKJV) Instead of which king Rehoboam made shields of brass, and committed them to the hands of the chief of the guard, that kept the entrance of the king's house.

8ਹਾਲਾਂਕਿ, ਉਹ ਉਸ ਦੇ ਅਧੀਨ ਹੋ ਜਾਣਗੇ, ਤਾਂ ਜੋ ਉਹ ਮੇਰੀ ਸੇਵਾ ਕਰਨ ਅਤੇ ਹੋਰ ਦੇਸ਼ਾਂ ਦੇ ਰਾਜਿਆਂ ਦੀ ਸੇਵਾ ਕਰਨ ਵਿੱਚ ਅੰਤਰ ਸਿੱਖ ਸਕਣ।”

9ਸੋ ਮਿਸਰ ਦਾ ਰਾਜਾ ਸ਼ੀਸ਼ਕ ਯੇਰੂਸ਼ਲੇਮ ਉੱਚੇ ਚੜ੍ਹ ਆਇਆ ਅਤੇ ਉਹ ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨੇ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਸੋਨੇ ਦੀਆਂ ਢਾਲ਼ਾਂ ਵੀ ਜੋ ਸ਼ਲੋਮੋਨ ਨੇ ਬਣਵਾਈਆਂ ਸਨ।

10ਇਸ ਲਈ ਰਾਜਾ ਰਹਬੁਆਮ ਨੇ ਉਹਨਾਂ ਨੂੰ ਬਦਲਣ ਲਈ ਪਿੱਤਲ ਦੀਆਂ ਢਾਲ਼ਾਂ ਬਣਵਾਈਆਂ ਅਤੇ ਇਨ੍ਹਾਂ ਨੂੰ ਸ਼ਾਹੀ ਮਹਿਲ ਦੇ ਪ੍ਰਵੇਸ਼ ਦੁਆਰ ਉੱਤੇ ਪਹਿਰੇਦਾਰਾਂ ਨੂੰ ਸੌਂਪ ਦਿੱਤਾ।

11ਜਦੋਂ ਵੀ ਰਾਜਾ ਯਾਹਵੇਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਪਹਿਰੇਦਾਰ ਢਾਲ਼ਾਂ ਲੈ ਕੇ ਉਸ ਦੇ ਨਾਲ ਜਾਂਦੇ ਸਨ ਅਤੇ ਬਾਅਦ ਵਿੱਚ ਉਹ ਉਹਨਾਂ ਨੂੰ ਪਹਿਰੇ ਵਾਲੇ ਕਮਰੇ ਵਿੱਚ ਵਾਪਸ ਰੱਖ ਦਿੰਦੇ ਸਨ।

12ਕਿਉਂਕਿ ਰਹਬੁਆਮ ਨੇ ਆਪਣੇ ਆਪ ਨੂੰ ਨਿਮਰ ਬਣਾਇਆ, ਯਾਹਵੇਹ ਦਾ ਕ੍ਰੋਧ ਉਸ ਤੋਂ ਹਟ ਗਿਆ ਅਤੇ ਉਹ ਪੂਰੀ ਤਰ੍ਹਾਂ ਤਬਾਹ ਨਹੀਂ ਹੋਇਆ, ਇਸ ਸਮੇਂ ਯਹੂਦੀਆ ਦੀ ਹਾਲਤ ਵੀ ਕੁਝ ਚੰਗੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.