12ਕਿਉਂਕਿ ਰਹਬੁਆਮ ਨੇ ਆਪਣੇ ਆਪ ਨੂੰ ਨਿਮਰ ਬਣਾਇਆ, ਯਾਹਵੇਹ ਦਾ ਕ੍ਰੋਧ ਉਸ ਤੋਂ ਹਟ ਗਿਆ ਅਤੇ ਉਹ ਪੂਰੀ ਤਰ੍ਹਾਂ ਤਬਾਹ ਨਹੀਂ ਹੋਇਆ, ਇਸ ਸਮੇਂ ਯਹੂਦੀਆ ਦੀ ਹਾਲਤ ਵੀ ਕੁਝ ਚੰਗੀ ਸੀ।
13ਰਾਜਾ ਰਹਬੁਆਮ ਨੇ ਆਪਣੇ ਆਪ ਨੂੰ ਯੇਰੂਸ਼ਲੇਮ ਵਿੱਚ ਮਜ਼ਬੂਤੀ ਨਾਲ ਸਥਾਪਿਤ ਕੀਤਾ ਅਤੇ ਰਾਜ ਕਰਦਾ ਰਿਹਾ। ਜਦੋਂ ਉਹ ਰਾਜਾ ਬਣਿਆ ਤਾਂ ਉਹ ਇੱਕਤਾਲੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਸਤਾਰਾਂ ਸਾਲ ਰਾਜ ਕੀਤਾ, ਜਿਸ ਸ਼ਹਿਰ ਨੂੰ ਯਾਹਵੇਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਜਿਸ ਵਿੱਚ ਆਪਣਾ ਨਾਮ ਰੱਖਣ ਲਈ ਚੁਣਿਆ ਗਿਆ ਸੀ। ਉਸਦੀ ਮਾਤਾ ਦਾ ਨਾਮ ਨਾਮਾਹ ਸੀ ਜੋ ਕਿ ਉਹ ਇੱਕ ਅੰਮੋਨੀ ਸੀ।
14ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਾਹਵੇਹ ਦੀ ਖੋਜ ਵਿੱਚ ਆਪਣਾ ਮੰਨ ਨਾ ਲਾਇਆ।
15ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੀਕ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਹਨ। ਰਹਬੁਆਮ ਅਤੇ ਯਾਰਾਬੁਆਮ ਵਿਚਕਾਰ ਲਗਾਤਾਰ ਲੜਾਈ ਹੁੰਦੀ ਰਹਿੰਦੀ ਸੀ।
16ਰਹਬੁਆਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਬੀਯਾਹ ਉਸਦੇ ਬਾਅਦ ਪਾਤਸ਼ਾਹ ਬਣਿਆ।