14ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਾਹਵੇਹ ਦੀ ਖੋਜ ਵਿੱਚ ਆਪਣਾ ਮੰਨ ਨਾ ਲਾਇਆ।
15ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੀਕ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਹਨ। ਰਹਬੁਆਮ ਅਤੇ ਯਾਰਾਬੁਆਮ ਵਿਚਕਾਰ ਲਗਾਤਾਰ ਲੜਾਈ ਹੁੰਦੀ ਰਹਿੰਦੀ ਸੀ।
16ਰਹਬੁਆਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਬੀਯਾਹ ਉਸਦੇ ਬਾਅਦ ਪਾਤਸ਼ਾਹ ਬਣਿਆ।