1ਰਹਬੁਆਮ ਦੇ ਰਾਜੇ ਵਜੋਂ ਸਥਾਪਿਤ ਹੋਣ ਤੋਂ ਬਾਅਦ ਅਤੇ ਉਹ ਮਜ਼ਬੂਤ ਹੋ ਗਿਆ ਸੀ, ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲੀਆਂ ਨੇ ਯਾਹਵੇਹ ਦੇ ਕਾਨੂੰਨ ਨੂੰ ਛੱਡ ਦਿੱਤਾ।
2ਕਿਉਂਕਿ ਉਹ ਯਾਹਵੇਹ ਦੇ ਨਾਲ ਬੇਵਫ਼ਾ ਸਨ, ਮਿਸਰ ਦੇ ਰਾਜਾ ਸ਼ੀਸ਼ਕ ਨੇ ਰਾਜਾ ਰਹਬੁਆਮ ਦੇ ਪੰਜਵੇਂ ਸਾਲ ਵਿੱਚ ਯੇਰੂਸ਼ਲੇਮ ਉੱਤੇ ਹਮਲਾ ਕੀਤਾ।
3ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ ਅਤੇ ਅਣਗਿਣਤ ਲਿਬੀਆ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ,
4ਉਸ ਨੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਯੇਰੂਸ਼ਲੇਮ ਤੱਕ ਪਹੁੰਚ ਗਿਆ।