2 ਇਤਿਹਾਸ 13

ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਸਾਲ ਅਬੀਯਾਹ ਯਹੂਦਾਹ ਦਾ ਰਾਜਾ ਬਣਿਆ,

2 Chronicles 13:1 (UKJV) Now in the eighteenth year of king Jeroboam began Abijah to reign over Judah.

1ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਸਾਲ ਅਬੀਯਾਹ ਯਹੂਦਾਹ ਦਾ ਰਾਜਾ ਬਣਿਆ,

2ਅਤੇ ਉਸ ਨੇ ਯੇਰੂਸ਼ਲੇਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਗਿਬਆਹ ਦੇ ਊਰੀਏਲ ਦੀ ਧੀ ਸੀ। ਅਬੀਯਾਹ ਅਤੇ ਯਾਰਾਬੁਆਮ ਵਿਚਕਾਰ ਲੜਾਈ ਹੋਈ।

3ਅਬੀਯਾਹ ਅਤੇ ਯਾਰਾਬੁਆਮ ਵਿਚਕਾਰ ਲੜਾਈ ਹੋਈ। ਅਬੀਯਾਹ ਚਾਰ ਲੱਖ ਯੋਗ ਯੋਧਿਆਂ ਦੀ ਫ਼ੌਜ ਨਾਲ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਨੇ ਅੱਠ ਲੱਖ ਯੋਗ ਸੈਨਿਕਾਂ ਨਾਲ ਉਹ ਦੇ ਵਿਰੁੱਧ ਲੜਾਈ ਦੀ ਤਿਆਰੀ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.