2 ਇਤਿਹਾਸ 13

ਅਤੇ ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫ਼ਰੋਨ ਅਤੇ ਉਹ ਦੇ ਪਿੰਡਾਂ ਨੂੰ ਉਸ ਪਾਸੋਂ ਖੋਹ ਲਿਆ।

2 Chronicles 13:19 (UKJV) And Abijah pursued after Jeroboam, and took cities from him, Bethel with the towns thereof, and Jeshanah with the towns thereof, and Ephraim with the towns thereof.

17ਅਬੀਯਾਹ ਅਤੇ ਉਸ ਦੀਆਂ ਫ਼ੌਜਾਂ ਨੇ ਉਹਨਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ, ਇਉਂ ਇਸਰਾਏਲ ਦੇ ਯੋਗ ਆਦਮੀਆਂ ਵਿੱਚੋਂ ਪੰਜ ਲੱਖ ਮਾਰੇ ਗਏ।

18ਇਸਰਾਏਲੀ ਉਸ ਮੌਕੇ ਤੇ ਅਧੀਨ ਹੋ ਗਏ ਸਨ ਅਤੇ ਯਹੂਦਾਹ ਦੇ ਲੋਕ ਜਿੱਤ ਗਏ ਸਨ ਕਿਉਂਕਿ ਉਹਨਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਉੱਤੇ ਭਰੋਸਾ ਕੀਤਾ ਸੀ।

19ਅਤੇ ਅਬੀਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫ਼ਰੋਨ ਅਤੇ ਉਹ ਦੇ ਪਿੰਡਾਂ ਨੂੰ ਉਸ ਪਾਸੋਂ ਖੋਹ ਲਿਆ।

20ਅਬੀਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਰਾਜ ਨਾ ਕਰ ਸਕਿਆ ਅਤੇ ਯਾਹਵੇਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ।

21ਪਰ ਅਬੀਯਾਹ ਤਾਕਤ ਵਿੱਚ ਵਧਿਆ। ਉਸ ਨੇ ਚੌਦਾਂ ਪਤਨੀਆਂ ਨਾਲ ਵਿਆਹ ਕੀਤਾ ਅਤੇ ਉਸ ਦੇ ਬਾਈ ਪੁੱਤਰ ਅਤੇ ਸੋਲਾਂ ਧੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.